Breaking News
Home / ਭਾਰਤ / ਸੁਪਰੀਮ ਕੋਰਟ ਪਹੁੰਚਿਆ ‘ਦ ਐਕਸੀਡੈਂਟਲ ਪ੍ਰਾਈਮ ਮਨਿਸਟਰ’ ਫ਼ਿਲਮ ਦੇ ਪ੍ਰੋਮੋ ਉੱਪਰ ਰੋਕ ਦਾ ਮਾਮਲਾ

ਸੁਪਰੀਮ ਕੋਰਟ ਪਹੁੰਚਿਆ ‘ਦ ਐਕਸੀਡੈਂਟਲ ਪ੍ਰਾਈਮ ਮਨਿਸਟਰ’ ਫ਼ਿਲਮ ਦੇ ਪ੍ਰੋਮੋ ਉੱਪਰ ਰੋਕ ਦਾ ਮਾਮਲਾ

ਨਵੀਂ ਦਿੱਲੀ/ਬਿਊਰੋ ਨਿਊਜ਼
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ‘ਤੇ ਬਣੀ ਵਿਵਾਦਿਤ ਫ਼ਿਲਮ ‘ਦ ਐਕਸੀਡੈਂਟਲ ਪ੍ਰਾਈਮ ਮਨਿਸਟਰ’ ਦੇ ਪ੍ਰੋਮੋ ਉੱਪਰ ਰੋਕ ਦਾ ਮਾਮਲਾ ਸੁਪਰੀਮ ਕੋਰਟ ਪਹੁੰਚ ਗਿਆ ਹੈ। ਦਿੱਲੀ ਹਾਈਕੋਰਟ ਦੇ ਫ਼ੈਸਲੇ ਖ਼ਿਲਾਫ਼ ਪੂਜਾ ਮਹਾਜਨ ਨਾਮ ਦੀ ਮਹਿਲਾ ਨੇ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ। ਇਸ ਤੋਂ ਪਹਿਲਾ ਦਿੱਲੀ ਹਾਈਕੋਰਟ ਨੇ ਫ਼ਿਲਮ ਦੇ ਪ੍ਰੋਮੋ ਉੱਪਰ ਰੋਕ ਦੀ ਪੂਜਾ ਮਹਾਜਨ ਦੀ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਸੀ।
ਜ਼ਿਕਰਯੋਗ ਹੈ ਕਿ ਇਸੇ ਫਿਲਮ ਵਿਰੁੱਧ ਦਾਖ਼ਲ ਕੀਤੀ ਗਈ ਪਟੀਸ਼ਨ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਪੁੱਤਰ ਅਨੁਮੀਤ ਸੋਢੀ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚੋਂ ਵਾਪਸ ਲੈ ਲਈ ਹੈ। ਇਹ ਪਟੀਸ਼ਨ ਸੁਣਵਾਈ ਹਿਤ ਚੀਫ਼ ਜਸਟਿਸ ਦੇ ਬੈਂਚ ਅੱਗੇ ਆਈ ਅਤੇ ਨਾਲ ਹੀ ਅਨੁਮੀਤ ਸੋਢੀ ਦੇ ਵਕੀਲ ਨੇ ਬੈਂਚ ਨੂੰ ਦੱਸਿਆ ਕਿ ਦਿੱਲੀ ਹਾਈਕੋਰਟ ਵਿਚ ਅਜਿਹੀ ਪਟੀਸ਼ਨ ਖ਼ਾਰਜ ਹੋ ਚੁੱਕੀ ਹੈ, ਲਿਹਾਜ਼ਾ ਉਹ ਇੱਥੋਂ ਵੀ ਇਹ ਪਟੀਸ਼ਨ ਵਾਪਸ ਲੈਣਾ ਚਾਹੁੰਦੇ ਹਨ। ਜ਼ਿਕਰਯੋਗ ਹੈ ਕਿ ਇਹ ਫਿਲਮ 11 ਜਨਵਰੀ ਨੂੰ ਰਿਲੀਜ਼ ਹੋਣੀ ਹੈ।

Check Also

ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ

ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …