15.7 C
Toronto
Tuesday, September 29, 2026
spot_img
Homeਭਾਰਤਮਨਜੀਤ ਸਿੰਘ ਜੀ.ਕੇ. ਨੂੰ ਅਦਾਲਤ ਨੇ ਦਿੱਤਾ ਝਟਕਾ

ਮਨਜੀਤ ਸਿੰਘ ਜੀ.ਕੇ. ਨੂੰ ਅਦਾਲਤ ਨੇ ਦਿੱਤਾ ਝਟਕਾ

ਮਨਜੀਤ ਸਿੰਘ ਜੀ.ਕੇ. ਨੂੰ ਅਦਾਲਤ ਨੇ ਦਿੱਤਾ ਝਟਕਾਐਫ.ਆਈ.ਆਰ. ਰੱਦ ਕਰਨ ਵਾਲੀ ਜੀ.ਕੇ. ਦੀ ਪਟੀਸ਼ਨ ਕੀਤੀ ਖਾਰਜ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਚੁੱਕੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੂੰ ਅਦਾਲਤ ਨੇ ਝਟਕਾ ਦਿੱਤਾ ਹੈ। ਦਿੱਲੀ ਦੀ ਪਟਿਆਲਾ ਅਦਾਲਤ ਨੇ ਜੀ.ਕੇ. ਦੀ ਐਫ.ਆਈ.ਆਰ. ਰੱਦ ਕਰਨ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ ਅਤੇ ਹੁਣ ਉਸ ਖਿਲਾਫ ਕੇਸ ਦਰਜ ਹੋ ਸਕਦਾ ਹੈ। ਧਿਆਨ ਰਹੇ ਕਿ ਮਨਜੀਤ ਸਿੰਘ ਜੀ.ਕੇ. ਖ਼ਿਲਾਫ਼ ਗੁਰਦੁਆਰਾ ਕਮੇਟੀ ਵਿੱਚ ਕਥਿਤ ਭ੍ਰਿਸ਼ਟਾਚਾਰ ਕਰਨ ਦੇ ਦੋਸ਼ ਹਨ।
ਪਟਿਆਲਾ ਹਾਊਸ ਅਦਾਲਤ ਦੇ ਮਾਨਯੋਗ ਜੱਜ ਸਤੀਸ਼ ਕੁਮਾਰ ਅਰੋੜਾ ਨੇ ਸੱਤ ਜਨਵਰੀ ਨੂੰ ਕੇਸ ਦੀ ਸੁਣਵਾਈ ਮਗਰੋਂ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਇਹ ਮਾਮਲਾ ਦਿੱਲੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਤੇ ਮੌਜੂਦਾ ਅਜ਼ਾਦ ਮੈਂਬਰ ਗੁਰਮੀਤ ਸਿੰਘ ਸ਼ੰਟੀ ਵੱਲੋਂ ਹੇਠਲੀ ਅਦਾਲਤ ਵਿਚ ਦਾਇਰ ਕਰਵਾਇਆ ਗਿਆ ਸੀ। ਇਸ ਨੂੰ ਜੀਕੇ ਨੇ ਸੈਸ਼ਨ ਅਦਾਲਤ ਵਿੱਚ ਚੁਣੌਤੀ ਦਿੱਤੀ ਸੀ।

RELATED ARTICLES
POPULAR POSTS