ਪੱਤਰਕਾਰਾਂ ਦੇ ਸਵਾਲਾਂ ਵਿਚ ਆਪ ਹੀ ਉਲਝ ਗਏ ਜ਼ੋਰਾ ਸਿੰਘ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਵਿਚ ਕੁਝ ਦਿਨ ਪਹਿਲਾਂ ਸ਼ਾਮਲ ਹੋਏ ਜਸਟਿਸ ਜ਼ੋਰਾ ਸਿੰਘ (ਸੇਵਾਮੁਕਤ) ਵੱਲੋਂ ਅੱਜ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਕਰਕੇ ਬੇਅਦਬੀ ਮਾਮਲਿਆਂ ਬਾਰੇ ਵੱਡਾ ਖੁਲਾਸਾ ਕਰਨ ਦੀ ਗੱਲ ਆਖੀ ਗਈ ਸੀ , ਪਰ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਵੱਲੋਂ ਕੋਈ ਅਜਿਹੀ ਧਮਾਕੇਦਾਰ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ। ਜਸਟਿਸ ਜ਼ੋਰਾ ਸਿੰਘ ਨੇ ਬਾਦਲ ਸਰਕਾਰ ‘ਤੇ ਇਲਜ਼ਾਮ ਲਾਏ ਗਏ ਕਿ ਉਨ੍ਹਾਂ ਨੇ ਬੇਅਦਬੀ ਘਟਨਾਵਾਂ ਦੀ ਸਹੀ ਜਾਂਚ ਨਹੀਂ ਕਰਵਾਈ। ਇਸ ਮੌਕੇ ਜਸਟਿਸ ਜ਼ੋਰਾ ਸਿੰਘ ਖੁਦ ਹੀ ਮੀਡੀਆ ਦੇ ਸਵਾਲਾਂ ਦੇ ਜਵਾਬ ਦੇਣ ਵਿਚ ਉਲਝ ਗਏ। ਜਸਟਿਸ ਜ਼ੋਰਾ ਸਿੰਘ ਨੇ ਛੇ ਸ਼ੱਕੀ ਵਿਅਕਤੀਆਂ ਦੇ ਨਾਮ ਲਏ ਅਤੇ ਕਿਹਾ ਕਿ ਉਨ੍ਹਾਂ ਕੋਲੋਂ ਬੇਅਦਬੀ ਮਾਮਲਿਆਂ ਸਬੰਧੀ ਪੁੱਛਗਿੱਛ ਹੋਣੀ ਚਾਹੀਦੀ ਸੀ। ਉਨ੍ਹਾਂ ਵਿਅਕਤੀਆਂ ਵਿਚ ਰਾਜਵਿੰਦਰ ਸਿੰਘ, ਸੂਬੇਦਾਰ ਗੁਰਜੰਟ ਸਿੰਘ, ਹਰਦੇਵ ਸਿੰਘ, ਗੋਰਾ ਸਿੰਘ, ਗ੍ਰੰਥੀ ਰਣਜੀਤ ਸਿੰਘ ਅਤੇ ਇਕ ਟੇਲਰ ਮਾਸਟਰ ਸ਼ਾਮਲ ਹੈ। ਜ਼ੋਰਾ ਸਿੰਘ ਨੇ ਕਿਹਾ ਕਿ ਜਵਾਹਰ ਸਿੰਘ ਵਾਲਾ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਕੋਲੋਂ ਜੇਕਰ ਸਹੀ ਪੁੱਛਗਿੱਛ ਕੀਤੀ ਜਾਂਦੀ ਤਾਂ ਬੇਅਦਬੀ ਮਾਮਲੇ ਦੇ ਮੁਲਜ਼ਮ ਪਹਿਲਾਂ ਹੀ ਸਾਹਮਣੇ ਆ ਜਾਣੇ ਸਨ।
Check Also
ਦਿਲਜੀਤ ਦੁਸਾਂਝ ਨੇ ਚੰਡੀਗੜ੍ਹ ਸ਼ੋਅ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ
ਮੁੱਖ ਮੰਤਰੀ ਮਾਨ ਬੋਲੇ : ਛੋਟੇ ਭਰਾ ਨਾਲ ਮੁਲਾਕਾਤ ਕਰਕੇ ਮਿਲਿਆ ਮਨ ਨੂੰ ਸਕੂਨ ਚੰਡੀਗੜ੍ਹ/ਬਿਊਰੋ …