ਹਰਪਾਲ ਚੀਮਾ ਨੇ ਕਿਹਾ -ਚੋਣਾਂ ਤੋਂ ਬਾਅਦ ਅਜਿਹੀਆਂ ਪਾਰਟੀਆਂ ਹੋ ਜਾਂਦੀਆਂ ਹਨ ਅਲੋਪ
ਚੰਡੀਗੜ੍ਹ/ਬਿਊਰੋ ਨਿਊਜ਼
ਸੁਖਪਾਲ ਸਿੰਘ ਖਹਿਰਾ ਵਲੋਂ ਬਣਾਈ ‘ਪੰਜਾਬੀ ਏਕਤਾ ਪਾਰਟੀ’ ਸਬੰਧੀ ਆਮ ਆਦਮੀ ਪਾਰਟੀ ਨੇ ਵੀ ਨੁਕਤਾਚੀਨੀ ਕੀਤੀ ਹੈ। ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ‘ਪੰਜਾਬੀ ਏਕਤਾ ਪਾਰਟੀ’ ਦੀ ਤੁਲਨਾ ਛੱਪੜ ਦੇ ਡੱਡੂ ਨਾਲ ਕੀਤੀ ਹੈ। ਚੀਮਾ ਨੇ ਕਿਹਾ ਕਿ ਜਦੋਂ ਚੋਣਾਂ ਆਉਂਦੀਆਂ ਹਨ ਤਾਂ ਅਜਿਹੀਆਂ ਪਾਰਟੀਆਂ ਬਣਦੀਆਂ ਹੀ ਹਨ। ਜਿਸ ਤਰ੍ਹਾਂ ਮੀਂਹ ਸਮੇਂ ਛੱਪੜ ਵਿਚੋਂ ਡੱਡੂ ਬਾਹਰ ਆਉਂਦੇ ਹਨ, ਐਨ ਉਸੇ ਤਰ੍ਹਾਂ ਖਹਿਰਾ ਦੀ ਪਾਰਟੀ ਬਾਹਰ ਆਈ ਹੈ ਅਤੇ ਅਜਿਹੀਆਂ ਪਾਰਟੀਆਂ ਚੋਣਾਂ ਤੋਂ ਥੋੜ੍ਹੇ ਸਮੇਂ ਬਾਅਦ ਹੀ ਅਲੋਪ ਹੋ ਜਾਂਦੀਆਂ ਹਨ। ਚੀਮਾ ਨੇ ਖਹਿਰਾ ਵਲੋਂ ਨਵੀਂ ਪਾਰਟੀ ਦੇ ਐਲਾਨ ਮੌਕੇ ਕੀਤੀ ਪ੍ਰੈਸ ਕਾਨਫਰੰਸ ਵਿਚ ਬੈਂਸ ਭਰਾਵਾਂ ਦੀ ਗੈਰ ਹਾਜ਼ਰੀ ‘ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਖਹਿਰਾ ਅਤੇ ਬੈਂਸ ਭਰਾਵਾਂ ਦਾ ਇਕੱਠੇ ਰਹਿਣਾ ਬਹੁਤ ਮੁਸ਼ਕਲ ਹੈ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …