ਕਿਹਾ – ਸ਼੍ਰੋਮਣੀ ਕਮੇਟੀ ਨੂੰ ਸਿਆਸੀ ਆਗੂਆਂ ਦੀ ਗ੍ਰਿਫਤ ‘ਚੋਂ ਛੁਡਾਉਣ ਲਈ ਕਰਾਂਗਾ ਸੰਘਰਸ਼
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਤੋਂ ਵੱਖ ਹੋਏ ਐਚ ਐਸ ਫੂਲਕਾ ਨੇ ਅੱਜ ਪੰਜਾਬ ਦੀ ਸਿਆਸਤ ਤੋਂ ਪਰ੍ਹਾਂ ਹਟ ਕੇ ਸਮਾਜ ਸੇਵਾ ਲਈ ਕੀਤੇ ਜਾਣ ਵਾਲੇ ਕਾਰਜ ਨੂੰ ਨਵਾਂ ਨਾਮ ਦਿੱਤਾ ਹੈ ਅਤੇ ‘ਸਿੱਖ ਸੇਵਾ ਸੰਗਠਨ’ ਬਣਾ ਲਿਆ ਹੈ। ਫੂਲਕਾ ਦਾ ਕਹਿਣਾ ਹੈ ਕਿ ਇਹ ਮਿਸ਼ਨ ਸ਼੍ਰੋਮਣੀ ਕਮੇਟੀ ਵਿਚੋਂ ਸਿਆਸੀਕਰਨ ਨੂੰ ਖਤਮ ਕਰਨ ਬਾਰੇ ਅਤੇ ਪੰਜਾਬ ਦੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਬਣਾਇਆ ਗਿਆ ਹੈ। ਫੂਲਕਾ ਨੇ ਕਿਹਾ ਕਿ ਪੰਜਾਬ ਵਿਚ ਅੱਜ ਵੀ ਨਸ਼ਿਆਂ ਦਾ ਦਰਿਆ ਜਿਉਂ ਦਾ ਤਿਉਂ ਚੱਲ ਰਿਹਾ ਹੈ, ਇਸ ਲਈ ਇਸ ਸੰਗਠਨ ਰਾਹੀਂ ਪੰਜਾਬ ਵਿਚ ਨਸ਼ਿਆਂ ਖਿਲਾਫ ਲੜਾਈ ਵਿੱਢੀ ਜਾਵੇਗੀ। ਇਸਦੇ ਨਾਲ ਹੀ ਫੂਲਕਾ ਨੇ ਸ਼੍ਰੋਮਣੀ ਕਮੇਟੀ ਨੂੰ ਸਿਆਸੀ ਆਗੂਆਂ ਦੀ ਗ੍ਰਿਫਤ ‘ਚੋਂ ਛੁਡਾਉਣ ਲਈ ਵੀ ਸੰਘਰਸ਼ ਵਿੱਢਣ ਦੀ ਗੱਲ ਆਖੀ। ਫੂਲਕਾ ਨੇ ਕਿਹਾ ਕਿ ਉਹ ਪੰਜਾਬ ਅਤੇ ਪੰਜਾਬੀਅਤ ਦੀ ਭਲਾਈ ਲਈ ਕੰਮ ਕਰਨ ਵਾਲੀਆਂ ਧਿਰਾਂ ਨਾਲ ਮਿਲ ਕੇ ਕੰਮ ਕਰਨ ਨੂੰ ਤਿਆਰ ਹਨ।
Check Also
ਸ਼ੋ੍ਰਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ਨੂੰ ਰਾਜੋਆਣਾ ਦੀ ਸਜ਼ਾ ਮੁਆਫੀ ਸਬੰਧੀ ਪਟੀਸ਼ਨ ’ਤੇ ਫੌਰੀ ਕੋਈ ਫੈਸਲਾ ਲੈਣ ਦੀ ਅਪੀਲ
ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਚਾਰ ਫੀਸਦ ਵਧਾਉਣ ਦਾ ਐਲਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ …