ਨਵੀਂ ਦਿੱਲੀ : ਕੇਂਦਰ ਸਰਕਾਰ ਨੇ 8 ਨਵੰਬਰ 2016 ਨੂੰ 500 ਅਤੇ 1000 ਰੁਪਏ ਦੇ ਨੋਟਾਂ ਨੂੰ ਵਰਤੋਂ ਤੋਂ ਬਾਹਰ ਕਰ ਦਿੱਤਾ ਸੀ ਤੇ ਉਸਦੀ ਜਗ੍ਹਾ ਨਵੇਂ 2 ਹਜ਼ਾਰ ਦੇ ਨੋਟ ਲਿਆਂਦੇ ਸਨ। ਪਰ ਹੁਣ ਦੋ ਸਾਲਾਂ ਬਾਅਦ ਵਿੱਤ ਮੰਤਰਾਲੇ ਦੇ ਅਧਿਕਾਰੀ ਦਾ ਬਿਆਨ ਸਾਹਮਣੇ ਆਇਆ ਹੈ ਜਿਸ ਵਿਚ ਉਨ੍ਹਾਂ ਵੱਲੋਂ ਇਹ ਗੱਲ ਕਹੀ ਗਈ ਕਿ 2000 ਰੁਪਏ ਦੇ ਨੋਟਾਂ ਦੀ ਛਪਾਈ ਘਟਾ ਦਿੱਤੀ ਗਈ ਹੈ ਤੇ ਇਸ ਨੂੰ ਹੋਰ ਵੀ ਘਟਾਉਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਰਿਜ਼ਰਵ ਬੈਂਕ ਅਤੇ ਸਰਕਾਰ ਸਮੇਂ-ਸਮੇਂ ‘ਤੇ ਕਰੰਸੀ ਦੀ ਛਪਾਈ ਦੀ ਮਾਤਰਾ ‘ਤੇ ਫੈਸਲਾ ਕਰਦੇ ਹਨ। ਇਹ ਵੀ ਚਰਚਾ ਚੱਲ ਰਹੀ ਹੈ ਕਿ ਸ਼ਾਇਦ ਸਰਕਾਰ 2000 ਦੇ ਨੋਟ ਨੂੰ ਬੰਦ ਵੀ ਕਰ ਸਕਦੀ ਹੈ। ਧਿਆਨ ਰਹੇ ਕਿ ਸਰਕਾਰ ਨੇ ਇਸ ਤੋਂ ਪਹਿਲਾਂ 100 ਰੁਪਏ ਦਾ ਨਵਾਂ ਨੋਟ ਵੀ ਬਜ਼ਾਰ ਵਿਚ ਲਿਆਂਦਾ ਹੈ ਅਤੇ 20 ਰੁਪਏ ਦੇ ਨਵੇਂ ਨੋਟ ਨੂੰ ਬਜ਼ਾਰ ਵਿਚ ਲਿਆਉਣ ਦੀਆਂ ਤਿਆਰੀਆਂ ਹਨ।
Check Also
ਛੱਤੀਸਗੜ੍ਹ ’ਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਹੋਇਆ ਮੁਕਾਬਲਾ
28 ਤੋਂ ਵੱਧ ਨਕਸਲੀ ਮਾਰੇ ਜਾਣ ਦੀ ਖਬਰ ਰਾਏਪੁਰ/ਬਿਊਰੋ ਨਿਊਜ਼ ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ …