-1.8 C
Toronto
Sunday, December 28, 2025
spot_img
Homeਜੀ.ਟੀ.ਏ. ਨਿਊਜ਼ਬੈਂਕ ਆਫ ਕੈਨੇਡਾ ਵਲੋਂ ਵਿਆਜ਼ ਦਰਾਂ 'ਚ ਵਾਧੇ ਦੀ ਸੰਭਾਵਨਾ ਘੱਟ

ਬੈਂਕ ਆਫ ਕੈਨੇਡਾ ਵਲੋਂ ਵਿਆਜ਼ ਦਰਾਂ ‘ਚ ਵਾਧੇ ਦੀ ਸੰਭਾਵਨਾ ਘੱਟ

ਓਟਵਾ : ਬੈਂਕ ਆਫ ਕੈਨੇਡਾ ਵਲੋਂ ਵਿਆਜ਼ ਦਰਾਂ ਵਿਚ ਵਾਧੇ ਦੀ ਸੰਭਾਵਨਾ ਬਹੁਤ ਘੱਟ ਹੈ। ਬੈਂਕ ਵਲੋਂ ਆਪਣੀ ਨਵੀਂ ਨੀਤੀ ਤਹਿਤ ਵਿਆਜ਼ ਦਰਾਂ 1.75 ਫੀਸਦੀ ਉੱਤੇ ਕਾਇਮ ਰੱਖਣ ਦੀ ਸੰਭਾਵਨਾ ਹੈ।ઠ
ਕੇਂਦਰੀ ਬੈਂਕ ਪਿਛਲੇ ਡੇਢ ਸਾਲ ਤੋਂ ਵਿਆਜ਼ ਦਰਾਂ ਵਿੱਚ ਵਾਧਾ ਕਰਨ ਦਾ ਮਨ ਬਣਾ ਰਿਹਾ ਹੈ ਪਰ ਨਿਰਾਸ਼ਾਜਨਕ ਪ੍ਰਦਰਸ਼ਨ ਕਾਰਨ ਬਹੁਤ ਸਾਰੇ ਮਾਹਿਰਾਂ ਦਾ ਮੰਨਣਾ ਹੈ ਕਿ ਅਜੇ ਬੈਂਕ ਨੂੰ ਵਿਆਜ਼ ਦਰਾਂ ਵਧਾਉਣ ਵਿੱਚ ਸਮਾਂ ਲੱਗੇਗਾ। ਜ਼ਿਕਰਯੋਗ ਹੈ ਕਿ ਗਵਰਨਰ ਸਟੀਫਨ ਪੋਲੋਜ਼ ਨੇ 2017 ਦੀਆਂ ਗਰਮੀਆਂ ਤੋਂ ਲੈ ਕੇ ਹੁਣ ਤੱਕ ਪੰਜ ਵਾਰੀ ਇਨ੍ਹਾਂ ਵਿਆਜ਼ ਦਰਾਂ ਵਿੱਚ ਵਾਧਾ ਕੀਤਾ ਹੈ। ਉਨ੍ਹਾਂ ਕੈਨੇਡੀਅਨਾਂ ਨੂੰ ਵੀ ਤਿੰਨ ਫੀਸਦੀ ਤੱਕ ਵਿਆਜ਼ ਦਰਾਂ ਵਿੱਚ ਹੋਣ ਵਾਲੇ ਵਾਧੇ ਲਈ ਤਿਆਰ ਰਹਿਣ ਵਾਸਤੇ ਆਖਿਆ ਹੈ।ઠਪਰ ਇਨ੍ਹਾਂ ਵਿਆਜ਼ ਦਰਾਂ ਵਿੱਚ 2.5 ਤੇ 3.5 ਫੀਸਦੀ ਦੇ ਹੋਣ ਵਾਲੇ ਵਾਧੇ ਲਈ ਅਜੇ ਕਾਫੀ ਲੰਮਾਂ ਸਫਰ ਤੈਅ ਕੀਤਾ ਜਾਣਾ ਹੈ। ਭਾਵੇਂ ਕੈਨੇਡਾ ਦਾ ਅਰਥਚਾਰਾ ਕਾਫੀ ਮਜ਼ਬੂਤ ਹੋ ਚੁੱਕਿਆ ਹੈ ਪਰ ਮਾਹਿਰਾਂ ਦਾ ਕਹਿਣਾ ਹੈ ਕਿ ਤੇਲ ਦੀਆਂ ਕੀਮਤਾਂ ਵਿੱਚ ਆਈ ਗਿਰਾਵਟ, ਘੱਟ ਭੱਤੇ ਤੇ ਮਹਿੰਗਾਈ ਦੇ ਦਬਾਅ ਦੇ ਨਾਲ-ਨਾਲ ਕੌਮਾਂਤਰੀ ਅਸਥਿਰਤਾ ਕਾਰਨ ਹੀ ਬੈਂਕ ਵਿਆਜ਼ ਦਰਾਂ ਵਿੱਚ ਵਾਧਾ ਕਰਨ ਤੋਂ ਪਿੱਛੇ ਹਟ ਰਿਹਾ ਹੈ।

RELATED ARTICLES
POPULAR POSTS