17 C
Toronto
Sunday, October 5, 2025
spot_img
Homeਜੀ.ਟੀ.ਏ. ਨਿਊਜ਼ਦਾਦਾ-ਦਾਦੀ ਤੇ ਨਾਨਾ-ਨਾਨੀ ਲਈ ਕੈਨੇਡਾ ਨੇ ਖੋਲ੍ਹੇ ਦਰਵਾਜ਼ੇ

ਦਾਦਾ-ਦਾਦੀ ਤੇ ਨਾਨਾ-ਨਾਨੀ ਲਈ ਕੈਨੇਡਾ ਨੇ ਖੋਲ੍ਹੇ ਦਰਵਾਜ਼ੇ

ਪਰਵਾਸੀਆਂ ਨੂੰ ਖੁਸ਼ ਕਰਨ ਲਈ ਸੱਤਾਧਾਰੀ ਧਿਰ ਮੁੜ ਸ਼ੁਰੂ ਕਰਨ ਜਾ ਰਹੀ ਹੈ ਪੇਰੈਂਟਸ ਐਂਡ ਗ੍ਰੈਂਡ ਪੇਰੈਂਟਸ ਪ੍ਰੋਗਰਾਮ, ਮਾਪਿਆਂ ਨੂੰ ਵੀ ਬੱਚੇ ਸੱਦ ਸਕਣਗੇ ਪੱਕੇ ਤੌਰ ‘ਤੇ
ਟੋਰਾਂਟੋ/ਬਿਊਰੋ ਨਿਊਜ਼
ਕੈਨੇਡਾ ਵਿਚ ਹੋਣ ਵਾਲੀਆਂ ਸੰਘੀ ਚੋਣਾਂ ਤੋਂ ਪਹਿਲਾਂ ਸੱਤਾਧਾਰੀ ਲਿਬਰਲ ਪਾਰਟੀ ਪਰਵਾਸੀਆਂ ਨੂੰ ਖੁਸ਼ ਕਰਨ ਲਈ ਨਵੀਆਂ-ਨਵੀਆਂ ਪਾਲਸੀਆਂ ਸ਼ੁਰੂ ਕਰ ਰਹੀ ਹੈ। ਕੈਨੇਡਾ ਦੀ ਸਰਕਾਰ ਇਮੀਗ੍ਰੇਸ਼ਨ ਦੇ ਨਿਯਮਾਂ ਵਿਚ ਬਦਲਾਅ ਕਰਨ ਜਾ ਰਹੀ ਹੈ ਜਿਸ ਨਾਲ ਕੈਨੇਡਾ ਵਿਚ ਪੱਕੇ ਤੌਰ ‘ਤੇ ਰਹਿ ਰਹੇ ਪਰਵਾਸੀ ਨਾਗਰਿਕਾਂ ਨੂੰ ਛੋਟ ਮਿਲੇਗੀ ਉਹ ਆਪਣੇ ਮਾਂ-ਬਾਪ, ਦਾਦਾ-ਦਾਦੀ ਅਤੇ ਨਾਨਾ-ਨਾਨੀ ਨੂੰ ਆਪਣੇ ਕੋਲ ਪੱਕੇ ਤੌਰ ‘ਤੇ ਸੱਦ ਸਕਣ।
ਕੈਨੇਡੀਅਨ ਸਰਕਾਰ ਮੁੜ ਤੋਂ ਪੇਰੈਂਟਸ ਐਂਡ ਗ੍ਰੈਂਡ ਪੇਰੈਂਟਸ ਪ੍ਰੋਗਰਾਮ ਸ਼ੁਰੂ ਕਰ ਰਿਹਾ ਹੈ, ਜਿਸ ਦੇ ਤਹਿਤ ਪਹਿਲਾਂ ਨਾਲੋਂ ਵੱਧ ਗਿਣਤੀ ਵਿਚ ਮਾਪਿਆਂ ਨੂੰ ਵਿਸ਼ੇਸ਼ ਵੀਜ਼ੇ ਮਿਲਣਗੇ ਤੇ ਪੱਕੀ ਨਾਗਰਿਕਤਾ ਵੀ ਮਿਲ ਸਕਦੀ ਹੈ। ਰਫਿਊਜੀ ਅਤੇ ਸਿਟੀਜ਼ਨਸ਼ਿਪ ਦੇ ਸੰਘੀ ਮੰਤਰੀ ਅਹਿਮਦ ਹੁਸੈਨ ਨੇ ਦੱਸਿਆ ਕਿ ਕੈਨੇਡਾ ਵਿਚ ਰਹਿ ਰਹੇ ਨਾਗਰਿਕਾਂ ਵਲੋਂ ਆਪਣੇ ਮਾਪਿਆਂ ਅਤੇ ਦਾਦਾ-ਦਾਦੀ ਅਤੇ ਨਾਨਾ-ਨਾਨੀ ਨੂੰ ਕੈਨੇਡਾ ਸੱਦਣ ਲਈ ਨਵੇਂ ਪ੍ਰੋਗਰਾਮ ਦਾ ਐਲਾਨ ਇਸੇ ਮਹੀਨੇ ਵਿਚ ਕੀਤਾ ਜਾ ਸਕਦਾ ਹੈ।
ਮਾਪਿਆਂ ਨੂੰ ਸੱਦਣ ਵਾਲੀਆਂ ਹੁਣ ਲਈਆਂ ਜਾਣਗੀਆਂ 20 ਹਜ਼ਾਰ ਅਰਜ਼ੀਆਂ
ਇਮੀਗ੍ਰੇਸ਼ਨ ਮੰਤਰੀ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਨੇਡਾ ਆਉਣ ਵਿਚ ਪਹਿਲਾਂ ਜੋ 7-8 ਸਾਲ ਦਾ ਸਮਾਂ ਲਗਦਾ ਸੀ ਉਸ ਨੂੰ ਘਟਾ ਕੇ 2 ਸਾਲ ਤੱਕ ਲਿਆਂਦਾ ਗਿਆ ਹੈ, ਜੋ ਕਿ ਪਰਵਾਸੀਆਂ ਲਈ ਬਹੁਤ ਫਾਇਦੇਮੰਦ ਹੈ। ਇਸ ਸਾਲ 20,000 ਮਾਪੇ ਕੈਨੇਡਾ ਵਿਚ ਲਿਆਉਣ ਲਈ ਅਰਜ਼ੀਆਂ ਲਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਪਹਿਲਾਂ ਇਸ ਨਿਯਮ ਤਹਿਤ ਸਿਰਫ 5,000 ਅਰਜ਼ੀਆਂ ਹੀ ਲਈਆਂ ਜਾਂਦੀਆਂ ਸਨ ਪਰ ਪਿਛਲੇ ਸਾਲ 17,000 ਅਰਜ਼ੀਆਂ ਲਈਆਂ ਗਈਆਂ। ਇਸ ਸਾਲ ਤਾਂ ਪੂਰੇ 20,000 ਪੇਰੈਂਟਸ ਐਂਡ ਗ੍ਰੈਂਡ ਪੇਰੈਂਟਸ ਨੂੰ ਕੈਨੇਡਾ ਆਉਣ ਦਾ ਮੌਕਾ ਮਿਲੇਗਾ।

RELATED ARTICLES
POPULAR POSTS