ਕਿਹਾ, ਮਾਲਿਆ ਨੂੰ ਭਾਰਤ ਨਹੀਂ ਭੇਜਿਆ ਜਾਵੇਗਾ
ਨਵੀਂ ਦਿੱਲੀ : ਇੰਗਲੈਂਡ ਨੇ ਭਾਰਤ ਸਰਕਾਰ ਨੂੰ ਕਿਹਾ ਹੈ ਕਿ ਉਹ ਵਿਜੈ ਮਾਲਿਆ ਨੂੰ ਭਾਰਤ ਵਾਪਸ ਨਹੀਂ ਭੇਜੇਗਾ। ਵਿਜੇ ਮਾਲਿਆ ਮਨੀ ਲਾਂਡਰਿੰਗ ਦੇ ਕੇਸ ਵਿਚ ਭਾਰਤ ਸਰਕਾਰ ਨੂੰ ਲੋੜੀਂਦਾ ਹੈ। ਇਨਫੋਰਸਮੈਂਟ ਡਾਇਰੈਕਟੋਰੇਟਨੇ ਇੰਗਲੈਂਡ ਤੋਂ ਉਸ ਦੀ ਸੁਪਰਦਗੀ ਮੰਗੀ ਸੀ। ਭਾਰਤ ਸਰਕਾਰ ਨੇ ਇਸ ਮਾਮਲੇ ਵਿਚ ਇੰਗਲੈਂਡ ਨੂੰ ਕੁਝ ਦਿਨ ਪਹਿਲਾਂ ਬੇਨਤੀ ਕੀਤੀ ਸੀ ਜਿਸ ਨੂੰ ਇੰਗਲੈਂਡ ਨੇ ਰੱਦ ਕਰ ਦਿੱਤਾ ਹੈ। ਮਾਲਿਆ ਖ਼ਿਲਾਫ ਭਾਰਤ ਸਰਕਾਰ ਨੇ ਪਹਿਲਾਂ ਹੀ ਗੈਰ ਜ਼ਮਾਨਤੀ ਵਰੰਟ ਜਾਰੀ ਕੀਤੇ ਹੋਏ ਹਨ। ਸਰਕਾਰੀ ਬੁਲਾਰੇ ਨੇ ਦੱਸਿਆ ਹੈ ਕਿ ਯੂ.ਕੇ. ਸਰਕਾਰ ਨੇ ਉਨ੍ਹਾਂਨੂੰ ਸੂਚਿਤ ਕੀਤਾ ਹੈ ਕਿ ਉਹ 1971 ਦੇ ਇਮੀਗ੍ਰੇਸ਼ਨ ਐਕਟ ਤਹਿਤ ਕਿਸੇ ਵੀ ਵਿਅਕਤੀ ਖਿਲਾਫ ਇਸ ਤਰ੍ਹਾਂ ਦੀ ਕਾਰਵਾਈ ਨਹੀਂ ਕੀਤੀ ਜਾ ਸਕਦੀ। ਇਸ ਤੋਂ ਪਹਿਲਾਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਮਾਲਿਆ ਦਾ ਪਾਸਪੋਰਟ ਮੁਅੱਤਲ ਕਰ ਦਿੱਤਾ ਸੀ। ਜ਼ਿਕਰਯੋਗ ਹੈ ਕਿ ਮਾਲਿਆ ਨੂੰ ਕਰਜ਼ਾ ਦੇਣ ਵਾਲੇ 13 ਬੈਂਕਾਂ ਦੇ ਸਮੂਹ ਨੇ ਉਸ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਸੀ।
Check Also
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ’ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਫੌਜ ਦਾ ਜੇਸੀਓ ਹੋਇਆ ਸ਼ਹੀਦ
ਭਾਰਤੀ ਫੌਜ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਕੀਤਾ ਢੇਰ ਜੰਮੂ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ …