ਇਸਲਾਮਾਬਾਦ/ਬਿਊਰੋ ਨਿਊਜ਼ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਆਰੋਪ ਲਗਾਇਆ ਕਿ ਭਾਰਤ ਸਰਕਾਰ ਨੇ ਉਨ੍ਹਾਂ ਵਲੋਂ ਚੁੱਕੇ ਜਾ ਰਹੇ ਸ਼ਾਂਤੀ ਦੇ ਕਦਮਾਂ ਸਬੰਧੀ ਕੋਈ ਵੀ ਪ੍ਰਤੀਕਿਰਿਆ ਨਹੀਂ ਦਿੱਤੀ। ਇਮਰਾਨ ਖਾਨ ਨੇ ਇਕ ਤਰ੍ਹਾਂ ਨਾਲ ਭਾਰਤ ਨੂੰ ਧਮਕੀ ਦੇਣ ਵਰਗੀ ਗੱਲ ਕਰਦਿਆਂ ਕਿਹਾ ਕਿ ਦੋ ਪ੍ਰਮਾਣੂ ਸ਼ਕਤੀਆਂ ਵਿਚਕਾਰ ਕੋਈ ਵੀ ਯੁੱਧ ਆਤਮਘਾਤੀ ਹੋ ਸਕਦਾ ਹੈ ਅਤੇ ਸ਼ਾਂਤੀ ਲਈ ਦੋ ਪੱਖੀ ਵਾਰਤਾ ਹੀ ਇੱਕੋ-ਇਕ ਸਹੀ ਰਸਤਾ ਹੈ। ਇਮਰਾਨ ਨੇ ਇਹ ਗੱਲ ਇਕ ਇੰਟਰਵਿਊ ਦੌਰਾਨ ਕਹੀ ਹੈ। ਇਮਰਾਨ ਨੇ ਕਿਹਾ ਕਿ ਉਹ ਇਕ ਵਾਰ ਫਿਰ ਭਾਰਤ ਨਾਲ ਸ਼ਾਂਤੀ ਸਬੰਧੀ ਗੱਲਬਾਤ ਕਰਨਗੇ। ਉਨ੍ਹਾਂ ਕਿਹਾ ਕਿ ਪ੍ਰਮਾਣੂ ਸ਼ਕਤੀ ਵਾਲੇ ਦੇਸ਼ਾਂ ਨੂੰ ਕਦੀ ਵੀ ਯੁੱਧ ਬਾਰੇ ਨਹੀਂ ਸੋਚਣਾ ਚਾਹੀਦਾ। ਕਸ਼ਮੀਰ ਮੁੱਦੇ ‘ਤੇ ਉਨ੍ਹਾਂ ਕਿਹਾ ਕਿ ਭਾਰਤ ਕਦੀ ਵੀ ਕਸ਼ਮੀਰੀ ਲੋਕਾਂ ਦੇ ਅਧਿਕਾਰਾਂ ਨੂੰ ਕੁਚਲ ਨਹੀਂ ਸਕੇਗਾ।
Check Also
ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ
ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …