ਅੰਮ੍ਰਿਤਸਰ : ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਸਜ਼ਾ ਕੱਟ ਰਹੇ ਸਾਬਕਾ ਪਾਕਿਸਤਾਨੀ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਵਲੋਂ ਜੇਲ੍ਹ ਦੀ ਕੋਠੜੀ ਵਿਚ ਝਾੜੂ ਲਗਾਉਂਦਿਆਂ ਦੀ ਵਾਇਰਲ ਹੋਈ ਤਸਵੀਰ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਜ਼ਿਕਰਯੋਗ ਹੈ ਕਿ ਸ਼ਰੀਫ਼ ਮੌਜੂਦਾ ਸਮੇਂ ਲਾਹੌਰ ਦੀ ਕੋਟ ਲਖਪਤ ਜੇਲ੍ਹ ਵਿਚ ਬੰਦ ਹਨ। ਜੇਲ੍ਹ ਪ੍ਰਸ਼ਾਸਨ ਵਲੋਂ ਸੂਬਾ ਸਰਕਾਰ ਦੇ ਹੁਕਮ ਅਨੁਸਾਰ ਸ਼ਰੀਫ਼ ਨੂੰ ਸਹਾਇਕ ਦੇ ਰੂਪ ਵਿਚ ਕੋਈ ਵੀ ਕੈਦੀ ਮੁਹੱਈਆ ਨਹੀਂ ਕਰਵਾਇਆ ਹੈ ਅਤੇ ਨਾ ਹੀ ਉਨ੍ਹਾਂ ਨੂੰ ਜੇਲ੍ਹ ਵਿਚ ਆਪਣੀ ਬੈਰਕ ਤੋਂ ਬਾਹਰ ਆਉਣ ਦੀ ਇਜਾਜ਼ਤ ਦਿੱਤੀ ਗਈ ਹੈ। ਉਨ੍ਹਾਂ ਨੂੰ ਆਪਣੀ ਬੈਰਕ ਦੀ ਸਫ਼ਾਈ ਖੁਦ ਕਰਨ ਲਈ ਕਿਹਾ ਗਿਆ ਹੈ। ਹਾਲਾਂਕਿ ਇਕ ਸਾਬਕਾ ਪ੍ਰਧਾਨ ਮੰਤਰੀ ਹੋਣ ਦੇ ਨਾਤੇ ਸ਼ਰੀਫ਼ ਜੇਲ੍ਹ ਵਿਚ ਇਕ ਸਹਾਇਕ ਲੈਣ ਸਮੇਤ ਕਈ ਬਿਹਤਰ ਸਹੂਲਤਾਂ ਪ੍ਰਾਪਤ ਕਰਨ ਦੇ ਹੱਕਦਾਰ ਹਨ।

