21.8 C
Toronto
Wednesday, September 9, 2026
spot_img
Homeਕੈਨੇਡਾਕਰੈਡਿਟ ਵੈਲੀ ਸੀਨੀਅਰਜ਼ ਕਲੱਬ ਦੇ ਮੈਂਬਰਾਂ ਨੇ ਕੀਤੀ ਅਮਰਜੋਤ ਸੰਧੂ ਨਾਲ ਮੁਲਾਕਾਤ

ਕਰੈਡਿਟ ਵੈਲੀ ਸੀਨੀਅਰਜ਼ ਕਲੱਬ ਦੇ ਮੈਂਬਰਾਂ ਨੇ ਕੀਤੀ ਅਮਰਜੋਤ ਸੰਧੂ ਨਾਲ ਮੁਲਾਕਾਤ

ਕਰੈਡਿਟ ਵੈਲੀ ਸੀਨੀਅਰਜ਼ ਕਲੱਬ ਦੇ ਮੈਂਬਰਾਂ ਨੇ ਕੀਤੀ ਅਮਰਜੋਤ ਸੰਧੂ ਨਾਲ ਮੁਲਾਕਾਤਬਰੈਂਪਟਨ/ਡਾ. ਝੰਡ : ਕਰੈਡਿਟ ਵਿਊ ਸੀਨੀਅਰਜ਼ ਕਲੱਬ ਦੇ ਮੈਂਬਰਾਂ ਨੇ ਪਿਛਲੇ ਹਫ਼ਤੇ ਬਰੈਂਪਟਨ ਵੈੱਸਟ ਤੋਂ ਐੱਮ.ਪੀ.ਪੀ. ਅਮਰਜੋਤ ਸਿੰਘ ਸੰਧੂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਨਾਲ ਇਸ ਇਲਾਕੇ ਦੇ ਵਿਕਾਸ ਲਈ ਵੱਖ-ਵੱਖ ਮੁੱਦਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ। ਇਸ ਮੁਲਾਕਾਤ ਦੌਰਾਨ ਜਿੱਥੇ ਉਨ੍ਹਾਂ ਨੇ ਬਜ਼ੁਰਗਾਂ ਨਾਲ ਸਬੰਧਿਤ ਵੱਖ-ਵੱਖ ਮਸਲੇ ਛੋਹੇ, ਉੱਥੇ ਸ਼ਹਿਰ ਵਿਚ ਦਿਨੋਂ-ਦਿਨ ਵੱਧ ਰਹੇ ਅਪਰਾਧਾਂ ਅਤੇ ਨਸ਼ਿਆਂ ਦੇ ਕਾਰੋਬਾਰ ਬਾਰੇ ਵੀ ਖੁੱਲ੍ਹੀਆਂ ਵਿਚਾਰਾਂ ਹੋਈਆਂ।
ਕਲੱਬ ਦੇ ਮੈਂਬਰਾਂ ਵੱਲੋਂ ਅਮਰਜੋਤ ਸੰਧੂ ਦੇ ਨਾਲ ਨਵੇਂ ਸਾਲ ਦੀਆਂ ਵਧਾਈਆਂ ਸਾਂਝੀਆਂ ਕੀਤੀਆਂ ਗਈਆਂ ਅਤੇ ਉਨ੍ਹਾਂ ਨੂੰ ਇਸ ਏਰੀਏ ਦੀ ਤਰੱਕੀ ਲਈ ਵੱਧ ਤੋਂ ਵੱਧ ਕੰਮ ਕਰਨ ਲਈ ਕਿਹਾ ਗਿਆ। ਉਨ੍ਹਾਂ ਵੱਲੋਂ ਅਮਰਜੋਤ ਨੂੰ ਹਰ ਪ੍ਰਕਾਰ ਦੇ ਸਹਿਯੋਗ ਦਾ ਵਿਸ਼ਵਾਸ ਵੀ ਦਿਵਾਇਆ ਗਿਆ। ਉਨ੍ਹਾਂ ਨਾਲ ਮੁਲਾਕਾਤ ਕਰਨ ਵਾਲਿਆਂ ਵਿਚ ਕਲੱਬ ਦੇ ਪ੍ਰਧਾਨ ਪ੍ਰਿਤਪਾਲ ਸਿੰਘ, ਚੇਅਰਮੈਨ ਗੁਰਨਾਮ ਸਿੰਘ ਕੈਰੋਂ, ਖ਼ੁਸ਼ਹਾਲ ਸਿੰਘ, ਖ਼ੁਸ਼ਪਾਲ ਸਿੰਘ ਭੁੱਲਰ, ਜਸਵੀਰ ਸਿੰਘ ਮਾਹਲ, ਮਨਜੀਤ ਸਿੰਘ ਰੰਧਾਵਾ ਅਤੇ ਦਲਜੀਤ ਸਿੰਘ ਸ਼ਾਮਲ ਸਨ।

RELATED ARTICLES
POPULAR POSTS