Breaking News
Home / ਕੈਨੇਡਾ / ਭਗਤ ਨਾਮਦੇਵ ਜੀ ਦਾ ਜੋਤੀ-ਜੋਤ ਦਿਵਸ ਮਾਲਟਨ ਗੁਰੂ ਘਰ ਵਿਖੇ 20 ਜਨਵਰੀ ਨੂੰ ਮਨਾਇਆ ਜਾਵੇਗਾ

ਭਗਤ ਨਾਮਦੇਵ ਜੀ ਦਾ ਜੋਤੀ-ਜੋਤ ਦਿਵਸ ਮਾਲਟਨ ਗੁਰੂ ਘਰ ਵਿਖੇ 20 ਜਨਵਰੀ ਨੂੰ ਮਨਾਇਆ ਜਾਵੇਗਾ

ਬਰੈਂਪਟਨ/ਹਰਜੀਤ ਬੇਦੀ : ਭਗਤ ਨਾਮਦੇਵ ਇੰਟਰਨੈਸ਼ਨਲ ਆਰਗੇਨਾਈਜੇਸ਼ਨ ਵਲੋਂ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ ਜੋਤੀ-ਜੋਤ ਦਿਵਸ 20 ਜਨਵਰੀ 2019 ਦਿਨ ਐਤਵਾਰ ਨੂੰ ਮਨਾਇਆ ਜਾ ਰਿਹਾ ਹੈ। ਨਵਦੀਪ ਸਿੰਘ ਟਿਵਾਣਾ ਅਤੇ ਭੁਪਿੰਦਰ ਸਿੰਘ ਰਤਨ ਵਲੋਂ ਦਿੱਤੀ ਸੂਚਨਾ ਮੁਤਾਬਕ ਇਹ ਪ੍ਰੋਗਰਾਮ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਲਟਨ ਵਿਖੇ ਸਵੇਰੇ 10:00 ਵਜੇ ਤੋਂ 12:00 ਵਜੇ ਤੱਕ ਹੋਵੇਗਾ। ਪ੍ਰਬੰਧਕਾਂ ਵਲੋਂ ਸਮੂਹ ਸੰਗਤਾਂ ਨੂੰ ਬੇਨਤੀ ਹੈ ਕਿ ਭਗਤ ਨਾਮਦੇਵ ਜੀ ਦੇ 669ਵੇਂ ਜੋਤੀ-ਜੋਤ ਦਿਹਾੜੇ ਨੂੰ ਸਮਰਪਿਤ ਇਸ ਪ੍ਰੋਗਰਾਮ ਵਿੱਚ ਪਰਿਵਾਰਾਂ ਸਮੇਤ ਦਰਸ਼ਨ ਦੇਣ ਦੀ ਕਿਰਪਾਲਤਾ ਕੀਤੀ ਜਾਵੇ। ਪ੍ਰੋਗਰਾਮ ਦੌਰਾਨ ਸੇਵਾ ਕਰਨ, ਕਿਸੇ ਵੀ ਤਰ੍ਹਾਂ ਦੀ ਡਿਊਟੀ ਕਰਨ ਜਾਂ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਨਵਦੀਪ ਸਿੰਘ ਟਿਵਾਣਾ 416-823-9472 ਜਾਂ ਭੁਪਿੰਦਰ ਸਿੰਘ ਰਤਨ 647-704-1455 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਪੰਜਾਬ ਚੈਰਿਟੀ ਓਨਟਾਰੀਓ (ਕੈਨੇਡਾ) ਵੱਲੋਂ ਜਲਦੀ ਹੀ ਔਨ-ਲਾਈਨ ਪੰਜਾਬੀ ਕਲਾਸਾਂ ਸ਼ੁਰੂ ਕੀਤੀਆਂ ਜਾਣਗੀਆਂ

ਬਰੈਂਪਟਨ/ਡਾ. ਝੰਡ : ਗੁਰਜੀਤ ਸਿੰਘ ਤੋਂ ਪ੍ਰਾਪਤ ਸੂਚਨਾ ਅਨੁਸਾਰ ਪੰਜਾਬ ਚੈਰਿਟੀ ਓਨਟਾਰੀਓ (ਕੈਨੇਡਾ) ਵੱਲੋਂ ਜਲਦੀ …