Breaking News
Home / ਹਫ਼ਤਾਵਾਰੀ ਫੇਰੀ / ਅਕਾਲੀ ਦਲ ਦੀ ਮੁਸੀਬਤਾਂ ਦੀ ਪੰਡ ਹੋਈ ਹੋਰ ਭਾਰੀ

ਅਕਾਲੀ ਦਲ ਦੀ ਮੁਸੀਬਤਾਂ ਦੀ ਪੰਡ ਹੋਈ ਹੋਰ ਭਾਰੀ

ਅਕਾਲੀ ਆਗੂ ਚੰਦੂਮਾਜਰਾ ਦਾ ਭਾਣਜਾ ਬਲਾਤਕਾਰ ਦੇ ਮਾਮਲੇ ‘ਚ ਗ੍ਰਿਫਤਾਰ
ਪਟਿਆਲਾ : ਅਕਾਲੀ ਆਗੂ ਅਤੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਭਾਣਜੇ ਹਰਵਿੰਦਰਪਾਲ ਸਿੰਘ ਹਰਪਾਲਪੁਰ ‘ਤੇ ਧਾਰਾ 376 ਦਾ ਮਾਮਲਾ ਦਰਜ ਹੋਇਆ ਹੈ ਅਤੇ ਉਸ ਨੂੰ ਗ੍ਰਿਫਤਾਰ ਵੀ ਕਰ ਲਿਆ ਗਿਆ ਹੈ। ਹਰਵਿੰਦਰਪਾਲ ਸਿੰਘ ਸਮੇਤ ਦੋ ਹੋਰ ਵਿਅਕਤੀਆਂ ‘ਤੇ ਜ਼ਮੀਨ ਦੇ ਮਾਮਲੇ ਵਿਚ ਧੋਖਾਧੜੀ ਤੇ ਇਕ ਵਿਧਵਾ ਮਹਿਲਾ ਨਾਲ ਬਲਾਤਕਾਰ ਦੇ ਇਲਜ਼ਾਮ ਹਨ। ਹਰਪਾਲਪੁਰ ਪਿਛਲੇ ਦੋ ਮਹੀਨਿਆਂ ਤੋਂ ਫਰਾਰ ਸੀ ਅਤੇ ਪੁਲਿਸ ਉਸਦੀ ਭਾਲ ਕਰ ਰਹੀ ਸੀ। ਦੋ ਨਵੰਬਰ ਨੂੰ ਉਸ ਖ਼ਿਲਾਫ਼ ਬਲਾਤਕਾਰ ਤੇ ਧੋਖਾਧੜੀ ਸਬੰਧੀ ਐਫ.ਆਈ.ਆਰ. ਦਾਖ਼ਲ ਕੀਤੀ ਗਈ ਸੀ। ਦੂਜੇ ਪਾਸੇ ਹਰਵਿੰਦਰਪਾਲ ਸਿੰਘ ਨੇ ਇਸ ਸਾਰੇ ਮਾਮਲੇ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਹੈ।

ਮਨਜੀਤ ਸਿੰਘ ਜੀ.ਕੇ ‘ਤੇ ਹੋਇਆ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਤਹਿਤ ਪਰਚਾ ਦਰਜ
ਨਵੀਂ ਦਿੱਲੀ : ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਜੀ.ਕੇ. ਅਤੇ ਦੋ ਹੋਰ ਵਿਅਕਤੀਆਂ ਸੂਬੇਦਾਰ ਹਰਜੀਤ ਸਿੰਘ ਤੇ ਅਮਰਜੀਤ ਸਿੰਘ ਪੱਪੂ ਖਿਲਾਫ ਭ੍ਰਿਸ਼ਟਾਚਾਰਾਂ ਦੇ ਇਲਜ਼ਾਮਾਂ ਤਹਿਤ ਐਫ.ਆਈ.ਆਰ.ਦਰਜ ਹੋ ਗਈ ਹੈ। ਲੰਘੇ ਦਿਨ ਦਿੱਲੀ ਦੀ ਪਟਿਆਲਾ ਅਦਾਲਤ ਨੇ ਜੀ.ਕੇ ਦੀ ਐਫ.ਆਈ.ਆਰ. ਰੱਦ ਕਰਨ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ। ਹੁਣ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਤਹਿਤ ਮਨਜੀਤ ਸਿੰਘ ਜੀ.ਕੇ. ਦੀ ਕਿਸੇ ਸਮੇਂ ਵੀ ਗ੍ਰਿਫਤਾਰੀ ਹੋ ਸਕਦੀ ਹੈ। ਧਿਆਨ ਰਹੇ ਕਿ ਦਿੱਲੀ ਦੇ ਨਾਰਥ ਐਵੇਨਿਊ ਥਾਣੇ ਵਿੱਚ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਗੁਰਮੀਤ ਸਿੰਘ ਸ਼ੰਟੀ ਦੀ ਸ਼ਿਕਾਇਤ ‘ਤੇ ਦਿੱਲੀ ਪੁਲਿਸ ਨੇ ਧੋਖਾਧੜੀ, ਭ੍ਰਿਸ਼ਟਾਚਾਰ ਤੇ ਗੁਰਦੁਆਰੇ ਦੇ ਫੰਡਾਂ ਦੀ ਦੁਰਵਰਤੋਂ ਕਰਨ ਦੇ ਇਲਜ਼ਾਮ ਤਹਿਤ ਕੇਸ ਦਰਜ ਕੀਤਾ ਹੈ।

Check Also

ਫੈਡਰਲ ਚੋਣਾਂ : ਤਾਜ਼ਾ ਸਰਵੇਖਣਾਂ ਅਨੁਸਾਰ ਲਿਬਰਲ ਪਾਰਟੀ ਦਾ ਹੱਥ ਕੰਸਰਵੇਟਿਵਾਂ ਤੋਂ ਉਪਰ

45 % ਵੋਟਰ ਮਾਰਕ ਕਾਰਨੀ ਨੂੰ ਤੇ 34 % ਪੀਅਰ ਪੋਲੀਵਰ ਨੂੰ ਪ੍ਰਧਾਨ ਮੰਤਰੀ ਦੇਖਣ …