Breaking News
Home / ਪੰਜਾਬ / ਹਰਿਮੰਦਰ ਸਾਹਿਬ ਦੀ ਪਰਕਰਮਾ ‘ਚ ਫੋਟੋ ਖਿੱਚਣ ‘ਤੇ ਪਾਬੰਦੀ

ਹਰਿਮੰਦਰ ਸਾਹਿਬ ਦੀ ਪਰਕਰਮਾ ‘ਚ ਫੋਟੋ ਖਿੱਚਣ ‘ਤੇ ਪਾਬੰਦੀ

ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਹਰਿਮੰਦਰ ਸਾਹਿਬ ਪਰਿਕਰਮਾ ਵਿਚ ਰੋਜ਼ਾਨਾ ਲੱਖਾਂ ਸ਼ਰਧਾਲੂਆਂ ਵਲੋਂ ਸੈਲਫ਼ੀਆਂ ਲੈਣ ਤੇ ਮੋਬਾਈਲ ਫੋਨਾਂ ਤੇ ਕੈਮਰਿਆਂ ਨਾਲ ਵੀਡੀਓ ਬਣਾਉਣ ‘ਤੇ ਸ਼੍ਰੋਮਣੀ ਕਮੇਟੀ ਵਲੋਂ ਰੋਕ ਲਗਾ ਦਿੱਤੀ ਗਈ ਹੈ। ਇਸ ਸਬੰਧੀ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਵਲੋਂ ਬਕਾਇਦਾ ਅੰਮ੍ਰਿਤਸਰ ਸਰੋਵਰ ਦੇ ਜੰਗਲਿਆਂ ਨਾਲ ਸੂਚਨਾ ਬੋਰਡ ਲਗਾ ਦਿੱਤੇ ਗਏ ਹਨ। ਕਈ ਥਾਈਂ ਲਗਾਏ ਗਏ ਇਨ੍ਹਾਂ ਬੋਰਡਾਂ ‘ਤੇ ਪੰਜਾਬੀ, ਅੰਗਰੇਜ਼ੀ ਤੇ ਹਿੰਦੀ ਵਿਚ ਲਿਖਿਆ ਗਿਆ ਹੈ ਕਿ ‘ਰੂਹਾਨੀਅਤ ਦੇ ਕੇਂਦਰ ਸ੍ਰੀ ਹਰਿਮੰਦਰ ਸਾਹਿਬ ‘ਚ ਫੋਟੋਗ੍ਰਾਫੀ ਤੇ ਵੀਡੀਓਗ੍ਰਾਫੀ ਮਨ੍ਹਾ ਹੈ’।

Check Also

ਪੰਚਾਇਤੀ ਚੋਣਾਂ ਨੂੰ ਲੈ ਕੇ ‘ਆਪ’ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

ਸਰਪੰਚੀ ਅਹੁਦੇ ਲਈ ਬੋਲੀ ਲਗਾਉਣ ਵਾਲਿਆਂ ਖਿਲਾਫ ਹਰਪਾਲ ਸਿੰਘ ਚੀਮਾ ਨੇ ਕਾਰਵਾਈ ਦੀ ਕੀਤੀ ਮੰਗ …