ਚੰਡੀਗੜ੍ਹ : ‘ਆਪ’ ਤੋਂ ਅਸਤੀਫ਼ਾ ਦੇ ਚੁੱਕੇ ਸੀਨੀਅਰ ਵਕੀਲ ਐੱਚ ਐੱਸ ਫੂਲਕਾ ਨੇ ਐਲਾਨ ਕੀਤਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚੋਂ ਸਿਆਸਤ ਦੀ ਘੁਸਪੈਠ ਬੰਦ ਕਰਨ ਅਤੇ ਪੰਜਾਬ ਨੂੰੰ ਨਸ਼ਾ-ਮੁਕਤ ਕਰਨ ਲਈ ਉਹ ਵਾਲੰਟੀਅਰਾਂ ਦੀ ਫ਼ੌਜ ਤਿਆਰ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਾਬਕਾ ਜੱਜ ਕੁਲਦੀਪ ਸਿੰਘ ਦੀ ਸਰਪ੍ਰਸਤੀ ਹੇਠ ‘ਸਿੱਖ ਸੇਵਕ ਸੰਗਠਨ’ ਦੇ ਨਾਮ ਹੇਠ ਬੁੱਧੀਜੀਵੀ ਵਿੰਗ ਕਾਇਮ ਕੀਤਾ ਜਾਵੇਗਾ। ਫੂਲਕਾ ਨੇ ਕਿਹਾ ਕਿ ਉਹ ਲੋਕ ਸਭਾ ਦੀ ਚੋਣ ਲੜਨ ਦੀ ਥਾਂ ਇਸ ਮਿਸ਼ਨ ਨੂੰ ਪਹਿਲ ਦੇਣਗੇ। ਉਨ੍ਹਾਂ ਦੱਸਿਆ ਕਿ ਰਜਿਸਟਰੇਸ਼ਨ ਦੀ ਸ਼ੁਰੂਆਤ 12 ਜਨਵਰੀ ਤੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਕਰ ਕੇ ਕੀਤੀ ਜਾਵੇਗੀ। ਇਸ ਲਈ ਇੱਕ ਚੋਣ ਕਮੇਟੀ ਵੀ ਬਣਾਈ ਜਾਵੇਗੀ, ਜੋ ਵਾਲੰਟੀਅਰਾਂ ਦੀ ਚੋਣ ਕਰੇਗੀ।
Check Also
ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ
ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …