Breaking News
Home / ਪੰਜਾਬ / ਨਨਕਾਣਾ ਸਾਹਿਬ ‘ਚ ਵੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਮਨਾਇਆ

ਨਨਕਾਣਾ ਸਾਹਿਬ ‘ਚ ਵੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ/ਬਿਊਰੋ ਨਿਊਜ਼ : ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਦੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਸੰਗਤ ਦੇ ਸਹਿਯੋਗ ਨਾਲ 5 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸ਼ਾਨੋ-ਸ਼ੌਕਤ ਨਾਲ ‘ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ’ ਦੇ ਜੈਕਾਰਿਆਂ ਦੀ ਗੂੰਜ ਵਿਚ ਮਨਾਇਆ ਗਿਆ। ਸੰਗਤ ਵਲੋਂ ਸਮਾਗਮ ‘ਚ ਮਹਿਕਦੇ ਫੁੱਲਾਂ ਦੀ ਵਰਖਾ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭੁਪਿੰਦਰ ਸਿੰਘ ਲਵਲੀ ਤੇ ਬਾਬਰ ਜਲੰਧਰੀ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਸਬੰਧੀ ਆਰੰਭ ਕਰਵਾਏ ਗਏ ਸ੍ਰੀ ਅਖੰਡ ਸਾਹਿਬ ਦੇ ਭੋਗ ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਸ ਵਿਚ ਕੀਰਤਨੀ ਜਥਿਆਂ ਵਲੋਂ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਦਿਆਂ ਗੁਰੂ ਸਾਹਿਬ ਦੇ ਜੀਵਨ ਤੇ ਉਪਦੇਸ਼ਾਂ ਬਾਰੇ ਚਾਨਣਾ ਪਾਇਆ ਗਿਆ। ਇਸ ਮੌਕੇ ਯੰਗ ਸਿੰਘ ਸੇਵਾ ਸੁਸਾਇਟੀ ਸ੍ਰੀ ਨਨਕਾਣਾ ਸਾਹਿਬ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਜੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਦੇ ਕੀਰਤਨ ਅਤੇ ਦਸਤਾਰ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਵਲੋਂ ਦਸਮੇਸ਼ ਪਿਤਾ ਦੇ ਜਨਮ ਦਿਹਾੜੇ ਸਬੰਧੀ ਲਿਖੀਆਂ ਕਵਿਤਾਵਾਂ ਵੀ ਪੜ੍ਹੀਆਂ ਗਈਆਂ। ਦੀਵਾਨ ਦੀ ਸਮਾਪਤੀ ਮੌਕੇ ਪ੍ਰਬੰਧਕਾਂ ਵਲੋਂ ਕੀਰਤਨੀ, ਢਾਡੀ ਤੇ ਰਾਗੀ ਜਥਿਆਂ ਨੂੰ ਯਾਦਗਾਰੀ ਚਿੰਨ੍ਹ ਅਤੇ ਸਿਰੋਪਾਓ ਭੇਟ ਕੀਤੇ ਗਏ।

Check Also

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਦਾ ਨਤੀਜਾ ਐਲਾਨਿਆ

ਲੁਧਿਆਣਾ ਦੀ ਆਦਿੱਤੀ ਨੇ 100% ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ …