0.2 C
Toronto
Wednesday, December 3, 2025
spot_img
Homeਪੰਜਾਬਚੰਡੀਗੜ੍ਹ ਦੇ ਆਈ.ਟੀ. ਪਾਰਕ 'ਚ ਰਾਜੀਵ ਗਾਂਧੀ ਦੇ ਨਾਂ 'ਤੇ ਕਾਲਖ ਮਲੀ

ਚੰਡੀਗੜ੍ਹ ਦੇ ਆਈ.ਟੀ. ਪਾਰਕ ‘ਚ ਰਾਜੀਵ ਗਾਂਧੀ ਦੇ ਨਾਂ ‘ਤੇ ਕਾਲਖ ਮਲੀ

ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਸਜ਼ਾ ਹੋਣ ਤੋਂ ਬਾਅਦ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ
ਚੰਡੀਗੜ੍ਹ/ਬਿਊਰੋ ਨਿਊਜ਼ : ਆਈਟੀ ਪਾਰਕ ਚੰਡੀਗੜ੍ਹ ਵਿੱਚ ਲੱਗੇ ਇਕ ਸੂਚਕ ਬੋਰਡ ‘ਤੇ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਨਾਮ ਉਪਰ ਕਿਸੇ ਵਿਅਕਤੀ ਨੇ ਕਾਲਖ ਮਲ ਦਿੱਤੀ ਹੈ। ਦੱਸਣਯੋਗ ਹੈ ਕਿ ਅਜਿਹੀ ਘਟਨਾ ਕੁੱਝ ਦਿਨ ਪਹਿਲਾਂ ਵੀ ਪੀਯੂ ਕੰਪਲੈਕਸ ਵਿੱਚ ਵਾਪਰੀ ਸੀ। ਚੰਡੀਗੜ੍ਹ ਕਾਂਗਰਸ ਦੇ ਆਗੂਆਂ ਨੇ ਪਰਦੀਪ ਛਾਬੜਾ ਦੀ ਅਗਵਾਈ ਵਿਚ ਸਬੰਧਤ ਬੋਰਡ ਕੋਲ ਇੱਕਠੇ ਹੋ ਕੇ ਰੋਸ ਪ੍ਰਗਟ ਕੀਤਾ ਅਤੇ ਸ਼ਰਾਰਤੀ ਅਨਸਰਾਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ। ਕਾਂਗਰਸੀ ਆਗੂ ਮਹਿਸੂਸ ਕਰ ਰਹੇ ਹਨ ਕਿ ਅਜਿਹੀਆਂ ਘਟਨਾਵਾਂ ਲੋਕ ਸਭਾ ਚੋਣਾਂ ਵਿਚ ਪਵਨ ਕੁਮਾਰ ਬਾਂਸਲ ਲਈ ਸਿਰਦਰਦੀ ਬਣ ਸਕਦੀਆਂ ਹਨ। ਚੰਡੀਗੜ੍ਹ ਵਿਚ ਇਹ ਅਜਿਹੀ ਦੂਸਰੀ ਘਟਨਾ ਵਾਪਰੀ ਹੈ। ਪਿੱਛਲੇ ਦਿਨੀਂ ਪੰਜਾਬ ਯੂਨੀਵਰਸਿਟੀ ਵਿਚ ਇਕ ਬੋਰਡ ਉਪਰ ਰਾਜੀਵ ਗਾਂਧੀ ਦੇ ਨਾਮ ਉਪਰ ਵੀ ਕਾਲਖ ਮਲ ਦਿੱਤੀ ਗਈ ਸੀ ਅਤੇ ਉਸ ਵੇਲੇ ਨੈਸ਼ਨਲ ਸਟੂਡੈਂਟਸ ਯੂਨੀਅਨ ਆਫ ਇੰਡੀਆ (ਐਨਐਸਯੂਆਈ) ਦੇ ਕਾਰਕੁੰਨਾਂ ਨੇ ਰੋਸ ਪ੍ਰਗਟ ਕੀਤਾ ਸੀ। ਪੁਲਿਸ ਨੇ ਉਸ ਵੇਲੇ ਅਣਪਛਾਤੇ ਵਿਅਕਤੀ ਵਿਰੁੱਧ ਡੀਫੇਸਮੈਂਟ ਐਕਟ ਅਧੀਨ ਕੇਸ ਦਰਜ ਕੀਤਾ ਸੀ।
ਅੱਜ ਤਕ ਪੁਲਿਸ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਵਿਚ ਸਫਲ ਨਹੀਂ ਹੋ ਸਕੀ ਹੈ ਅਤੇ ਹੁਣ ਇਕ ਅਜਿਹੀ ਘਟਨਾ ਹੋਰ ਵਾਪਰ ਗਈ ਹੈ। ਚੇਤੇ ਕਰਵਾਇਆ ਜਾਂਦਾ ਹੈ ਕਿ ਜਦੋਂ ਤੋਂ ਸਿੱਖ ਕਤਲੇਆਮ ਦੇ ਮਾਮਲੇ ਵਿਚ ਅਦਾਲਤ ਨੇ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ, ਉਸੇ ਦਿਨ ਤੋਂ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ। ਸਭ ਤੋਂ ਪਹਿਲਾ ਲੁਧਿਆਣਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਦੋ ਆਗੂਆਂ ਨੇ ਰਾਜੀਵ ਗਾਂਧੀ ਦੇ ਬੁੱਤ ਉਪਰ ਕਾਲਖ ਪੋਚੀ ਸੀ।

RELATED ARTICLES
POPULAR POSTS