ਕਿਹਾ – ਸਿੱਧੂ ਮੇਰੀ ਸਹਿਮਤੀ ਨਾਲ ਹੀ ਗਏ ਸਨ ਪਾਕਿਸਤਾਨ
ਚੰਡੀਗੜ੍ਹ/ਬਿਊਰੋ ਨਿਊਜ਼ : ਕਰਤਾਰਪੁਰ ਲਾਂਘੇ ਬਾਰੇ ਪਾਕਿਸਤਾਨ ਵਲੋਂ ਸ਼ੁਰੂ ਕੀਤੇ ਨਿਰਮਾਣ ਕਾਰਜਾਂ ਦੀ ਗੱਲ ਕੈਪਟਨ ਅਮਰਿੰਦਰ ਨੇ ਵੀ ਸਵੀਕਾਰ ਕੀਤੀ ਹੈ। ਇਸ ਸਬੰਧੀ ਗੱਲ ਕਰਦਿਆਂ ਕੈਪਟਨ ਨੇ ਕਿਹਾ ਕਿ ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਨੇ ਆਪਣੇ ਪਾਸੇ ਨਿਰਮਾਣ ਕਾਰਜ ਸ਼ੁਰੂ ਕਰ ਦਿੱਤੇ ਹਨ ਪਰ ਭਾਰਤੀ ਪੰਜਾਬ ਵਿੱਚ ਅਜੇ ਵਿਕਾਸ ਕੰਮ ਸ਼ੁਰੂ ਕੀਤੇ ਜਾਣੇ ਹਨ। ਉਨ੍ਹਾਂ ਕਿਹਾ ਕਿ ਇਮਾਰਤੀ ਬੁਨਿਆਦੀ ਢਾਂਚੇ ਵਾਸਤੇ ਜ਼ਮੀਨ ਪ੍ਰਾਪਤ ਕਰਨ ਲਈ ਸੂਬਾ ਸਰਕਾਰ ਨੂੰ ਕੇਂਦਰ ਤੋਂ ਅਜੇ ਕੋਈ ਵੀ ਫੰਡ ਪ੍ਰਾਪਤ ਨਹੀਂ ਹੋਇਆ। ਕੈਪਟਨ ਦੱਸਿਆ ਕਿ ਮੈਂ ਹੀ ਨਵਜੋਤ ਸਿੱਧੂ ਨੂੰ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ ਰੱਖਣ ਮੌਕੇ ਪਾਕਿਸਤਾਨ ਜਾਣ ਦੀ ਆਗਿਆ ਦਿੱਤੀ ਸੀ।
ਉਨ੍ਹਾਂ ਕਿਹਾ ਕਿ ਕੋਈ ਵੀ ਮੰਤਰੀ, ਮੁੱਖ ਮੰਤਰੀ ਦੀ ਪ੍ਰਵਾਨਗੀ ਤੋਂ ਬਗੈਰ ਨਹੀਂ ਜਾ ਸਕਦਾ। ਉਨ੍ਹਾਂ ਫਿਰ ਕਿਹਾ ਕਿ ਨਵਜੋਤ ਸਿੰਘ ਸਿੱਧੂ ਉੱਥੇ ਆਪਣੀ ਨਿੱਜੀ ਹੈਸੀਅਤ ਕਰਕੇ ਗਏ ਸਨ ਪਰ ਇਸ ਵਾਸਤੇ ਉਨ੍ਹਾਂ ਨੂੰ ਆਗਿਆ ਮੈਂ ਹੀ ਦਿੱਤੀ ਸੀ।
Check Also
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਥਾ ਨਹੀਂ ਭੇਜੇਗੀ ਸ਼੍ਰੋਮਣੀ ਕਮੇਟੀ
ਐਸਜੀਪੀਸੀ ਦੇ ਸਕੱਤਰ ਵਲੋਂ ਦਿੱਤੀ ਗਈ ਜਾਣਕਾਰੀ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 29 ਜੂਨ ਨੂੰ ਮਨਾਈ ਜਾ ਰਹੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਲਹਿੰਦੇ ਪੰਜਾਬ ਨਹੀਂ ਭੇਜਿਆ ਜਾਵੇਗਾ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਿੱਖ ਸ਼ਰਧਾਲੂਆਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਏ ਸਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ, ਪ੍ਰੰਤੂ ਇਸ ਵਾਰ ਦੋਹਾਂ ਦੇਸ਼ਾਂ ਵਿਚ ਬਣੇ ਤਨਾਅ ਵਾਲੇ ਮਾਹੌਲ ਅਤੇ ਭਾਰਤ ਸਰਕਾਰ ਵੱਲੋਂ ਯਾਤਰਾ ਸਬੰਧੀ ਲਾਈਆਂ ਪਾਬੰਦੀਆਂ ਤੇ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਕਮੇਟੀ ਨੇ ਇਸ ਵਾਰ ਇਹ ਜਥਾ ਨਾ ਭੇਜਣ ਦਾ ਫੈਸਲਾ ਲਿਆ ਹੈ।