ਸਮੁੱਚੇ ਸਾਹਿਤ ਜਗਤ ਵਲੋਂ ਬੀਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ/ਬਿਊਰੋ ਨਿਊਜ਼
ਉੱਘੇ ਪੰਜਾਬੀ ਸਾਹਿਤਕਾਰ ਤੇ ਕਹਾਣੀਕਾਰ ਬੀ. ਐੱਸ. ਬੀਰ ਸੰਖੇਪ ਬਿਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ। ਉਹ ਪੰਜਾਬੀ ਸਾਹਿਤ ਅਕਾਡਮੀ ਦੇ ਜੀਵਨ ਮੈਂਬਰ ਹੋਣ ਤੋਂ ਇਲਾਵਾ ਕਈ ਸਾਹਿੱਤਕ ਸਭਿਆਚਾਰਕ ਸੰਸਥਾਵਾਂ ਦੇ ਸਰਗਰਮ ਮੈਂਬਰ ਸਨ। ਉਨ੍ਹਾਂ ਮਾਡਰਨ ਖੇਤੀ ਕਿਸਾਨ ਮੇਲਿਆਂ ਦੀ ਲੜੀ ਚਲਾ ਕੇ ਪੰਜਾਬ ਖੇਤੀ ਯੂਨੀਵਰਸਿਟੀ ਦੇ ਗਿਆਨ ਪਸਾਰ ‘ਚ ਹੱਥ ਵਟਾਇਆ। ਬੀਰ ਹੋਰਾਂ ਦਾ ਅੰਤਿਮ ਸੰਸਕਾਰ ਵੀ ਅੱਜ ਨਾਭਾ ਵਿਖੇ ਕਰ ਦਿੱਤਾ ਗਿਆ। ਬੀਰ ਆਪਣੇ ਪਿੱਛੇ ਆਪਣੀ ਪਤਨੀ, ਦੋ ਪੁੱਤਰ ਅਤੇ ਇੱਕ ਬੇਟੀ ਨੂੰ ਛੱਡ ਗਏ ਹਨ। ਉਨ੍ਹਾਂ ਦੀ ਮੌਤ ‘ਤੇ ਸਿਆਸੀ, ਸਮਾਜਿਕ, ਧਾਰਮਿਕ, ਰਾਜਸੀ ਹਸਤੀਆਂ ਅਤੇ ਸਾਹਿਤ ਪ੍ਰੇਮੀਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …