Breaking News
Home / ਪੰਜਾਬ / ਪ੍ਰਕਾਸ਼ ਸਿੰਘ ਬਾਦਲ ਨੇ ਮੋਦੀ ਨੂੰ ਚਿੱਠੀ ਲਿਖ ਕੇ ਕਿਸਾਨਾਂ ਦੇ ਦੁੱਖੜੇ ਫਰੋਲੇ

ਪ੍ਰਕਾਸ਼ ਸਿੰਘ ਬਾਦਲ ਨੇ ਮੋਦੀ ਨੂੰ ਚਿੱਠੀ ਲਿਖ ਕੇ ਕਿਸਾਨਾਂ ਦੇ ਦੁੱਖੜੇ ਫਰੋਲੇ

ਕਿਹਾ – ਕਿਸਾਨਾਂ ਨੂੰ ਆਰਥਿਕ ਤੌਰ ‘ਤੇ ਆਤਮ ਨਿਰਭਰ ਬਣਾਉਣ ਲਈ ਕਰੋ ਪੱਕੇ ਉਪਰਾਲੇ
ਚੰਡੀਗੜ੍ਹ/ਬਿਊਰੋ ਨਿਊਜ਼
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਕਿਸਾਨਾਂ ਨੂੰ ਆਰਥਿਕ ਤੌਰ ‘ਤੇ ਆਤਮ ਨਿਰਭਰ ਬਣਾਉਣ ਲਈ ਉਪਰਾਲੇ ਕਰਨ ਵਾਸਤੇ ਕਿਹਾ ਹੈ। ਬਾਦਲ ਨੇ ਖੇਤੀ ਸੰਕਟ ਦੇ ਹੱਲ ਵਾਸਤੇ ਮੁਢਲੇ ਕਦਮਾਂ ਵਜੋਂ ਘੱਟੋ-ਘੱਟ ਸਮਰਥਨ ਮੁੱਲ ‘ਤੇ ਫ਼ਸਲਾਂ ਦੀ ਖ਼ਰੀਦ ਯਕੀਨੀ ਬਣਾਉਣ ਦੀ ਅਪੀਲ ਕੀਤੀ। ਬਾਦਲ ਨੇ ਕਿਹਾ ਕਿ ਹਾਲਾਂਕਿ ਕਿਸਾਨਾਂ ਦੀ ਮਦਦ ਲਈ ਕਰਜ਼ਾ ਮੁਆਫ਼ੀ ਲਾਜ਼ਮੀ ਹੈ, ਪਰ ਖੇਤੀਬਾੜੀ ਨੂੰ ਮੁਨਾਫੇਯੋਗ ਤੇ ਕਿਸਾਨਾਂ ਨੂੰ ਆਰਥਿਕ ਤੌਰ ‘ਤੇ ਆਤਮ-ਨਿਰਭਰ ਬਣਾਉਣ ਲਈ ਪੱਕੇ ਉਪਰਾਲਿਆਂ ਦੀ ਲੋੜ ਹੈ।
ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ਵਲੋਂ ਆਪਣੀਆਂ ਸਰਕਾਰਾਂ ਵਾਲੇ ਚਾਰ ਸੂਬਿਆਂ ਵਿਚ ਕਿਸਾਨਾਂ ਦੇ ਕਰਜ਼ ਮਾਫੀ ਦੇ ਐਲਾਨ ਮਗਰੋਂ ਦੇਸ਼ ਭਰ ਵਿਚ ਕਿਸਾਨਾਂ ਦਾ ਮੁੱਦਾ ਛਾਇਆ ਹੋਇਆ ਹੈ। ਕੇਂਦਰ ਸਰਕਾਰ ਵੀ ਜਲਦ ਹੀ ਕਿਸਾਨਾਂ ਬਾਰੇ ਵੱਡਾ ਐਲਾਨ ਕਰਨ ਬਾਰੇ ਯੋਜਨਾ ਬਣਾ ਰਹੀ ਹੈ ਅਤੇ ਪ੍ਰਕਾਸ਼ ਸਿੰਘ ਬਾਦਲ ਨੇ ਵੀ ਮੋਦੀ ਨੂੰ ਚਿੱਠੀ ਲਿਖ ਕੇ ਆਪਣਾ ਫਰਜ਼ ਪੂਰਾ ਕਰ ਦਿੱਤਾ ਹੈ।

Check Also

ਕਾਂਗਰਸੀ ਵਿਧਾਇਕ ਪਰਗਟ ਸਿੰਘ ਭਾਜਪਾ ਸੰਸਦ ਮੈਂਬਰ ਕੰਗਣਾ ਰਣੌਤ ’ਤੇ ਭੜਕੇ

ਕਿਹਾ : ਸਮਾਜ ’ਚ ਨਫਰਤ ਫੈਲਾਉਣ ਵਾਲੇ ਲੋਕਾਂ ਦਾ ਕਰੋ ਬਾਈਕਾਟ ਜਲੰਧਰ/ਬਿਊਰੋ ਨਿਊਜ਼ : ਜਲੰਧਰ …