ਚੰਡੀਗੜ੍ਹ/ਬਿਊਰੋ ਨਿਊਜ਼
ਸੁਖਪਾਲ ਸਿੰਘ ਖਹਿਰਾ ਵੱਲੋਂ ‘ਪੰਜਾਬੀ ਏਕਤਾ ਪਾਰਟੀ’ ਬਣਾਏ ਜਾਣ ਤੋਂ ਬਾਅਦ ਹੁਣ 31 ਜ਼ਿਲ੍ਹਾ ਪ੍ਰਧਾਨਾਂ ਦੇ ਨਾਵਾਂ ਦਾ ਵੀ ਐਲਾਨ ਕਰ ਦਿੱਤਾ ਹੈ। ਭਾਵੇਂ ਖਹਿਰਾ ਦੇ ਸਾਥੀਆਂ ਨੇ ਉਸ ਨੂੰ ਖੁੱਲ੍ਹ ਕੇ ਸਮਰਥਨ ਨਹੀਂ ਦਿੱਤਾ, ਫਿਰ ਵੀ ਖਹਿਰਾ ਰਾਜਨੀਤੀ ਵਿਚ ਅੱਗੇ ਵਧ ਰਹੇ ਹਨ। ਇਸ ਤੋਂ ਪਹਿਲਾਂ ਖਹਿਰਾ ਨੇ ਤਲਵੰਡੀ ਸਾਬੋ ਤੋਂ ਪਟਿਆਲਾ ਤੱਕ ਇਨਸਾਫ ਮਾਰਚ ਵੀ ਕੀਤਾ ਸੀ। ਖਹਿਰਾ ਵੱਲੋਂ ਤਾਜ਼ਾ ਲਏ ਗਏ ਫੈਸਲੇ ਮੁਤਾਬਕ ‘ਪੰਜਾਬੀ ਏਕਤਾ ਪਾਰਟੀ’ ਦੇ ਪੰਜਾਬ ਵਿੱਚ 31 ਐਡਹਾਕ ਜ਼ਿਲ੍ਹਾ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਖਹਿਰਾ ਦਾ ਕਹਿਣਾ ਹੈ ਕਿ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਮਜਬੂਤ ਕਰਨ ਲਈ ਮਹਿਲਾਵਾਂ ਅਤੇ ਨੌਜਵਾਨਾਂ ਨੂੰ ਮੌਕਾ ਦਿੰਦਿਆਂ ਲਗਾਤਾਰ ਨਿਯੁਕਤੀਆਂ ਕੀਤੀਆਂ ਜਾਂਦੀਆਂ ਰਹਿਣਗੀਆਂ। ਖਹਿਰਾ ਨੇ ਪਾਰਟੀ ਵਰਕਰਾਂ ਨੂੰ ਵਿਸ਼ਵਾਸ ਦਵਾਇਆ ਕਿ ਕਿਸੇ ਵੀ ਪੈਰਾਸੂਟ ਲੀਡਰ ਨੂੰ ਕੋਈ ਅਹੁਦਾ ਨਹੀਂ ਦਿੱਤਾ ਜਾਵੇਗਾ।
Check Also
ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦੇ ਨਤੀਜੇ ਭਲਕੇ 23 ਨਵੰਬਰ ਨੂੰ
ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਵਿਚਾਲੇ ਚੋਣ ਮੁਕਾਬਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਚਾਰ ਵਿਧਾਨ …