-8.8 C
Toronto
Tuesday, January 20, 2026
spot_img
Homeਪੰਜਾਬਕੈਪਟਨ ਅਮਰਿੰਦਰ ਨੇ ਪਟਿਆਲਾ ਅਤੇ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਨਾਲ ਸਬੰਧਤ ਸਰਪੰਚਾਂ, ਪੰਚਾਂ,...

ਕੈਪਟਨ ਅਮਰਿੰਦਰ ਨੇ ਪਟਿਆਲਾ ਅਤੇ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਨਾਲ ਸਬੰਧਤ ਸਰਪੰਚਾਂ, ਪੰਚਾਂ, ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰਾਂ ਨੂੰ ਚੁਕਾਈ ਸਹੁੰ ਕਿਹਾ – ਪੰਚਾਇਤੀ ਚੋਣਾਂ ਮੌਕੇ ਕੋਈ ਧੱਕੇਸ਼ਾਹੀ ਨਹੀਂ ਹੋਈ

ਪਟਿਆਲਾ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਟਿਆਲਾ ਵਿਖੇ ਜ਼ਿਲ੍ਹਾ ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਦੇ ਨਵੇਂ ਬਣੇ ਸਰਪੰਚਾਂ, ਪੰਚਾਂ, ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਾਉਣ ਦੇ ਨਾਲ-ਨਾਲ ਨਸ਼ਿਆਂ ਵਿਰੁੱਧ ਲੜਨ ਦੀ ਵੀ ਸਹੁੰ ਚੁਕਾਈ। ਕੈਪਟਨ ਅਮਰਿੰਦਰ ਨੇ ਸਾਰੇ ਨਵੇਂ ਚੁਣੇ ਗਏ ਸਰਪੰਚਾਂ – ਪੰਚਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਪੰਚਾਇਤੀ ਚੋਣਾਂ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਧੱਕੇਸ਼ਾਹੀ ਨਹੀਂ ਹੋਈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਪ੍ਰਣ ਲਿਆ ਸੀ ਅਤੇ ਇਸ ਵਿਚ ਸਰਕਾਰ ਕਾਫ਼ੀ ਹੱਦ ਤੱਕ ਕਾਮਯਾਬ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪਿੰਡਾਂ ਵਿਚ ਵੀ ਕੋਈ ਨਸ਼ੇ ਵੇਚਦਾ ਹੈ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਕੈਪਟਨ ਅਮਰਿੰਦਰ ਤੋਂ ਇਲਾਵਾ ਪਰਨੀਤ ਕੌਰ, ਬ੍ਰਹਮ ਮਹਿੰਦਰਾ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਸਾਧੂ ਸਿੰਘ ਧਰਮਸੋਤ ਹਾਜ਼ਰ ਸਨ। ਇਸ ਮੌਕੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਕਿਹਾ ਕਿ ਮਹਿਲਾ ਸਰਪੰਚ ਕਿਸੇ ਹੋਰ ਦੀ ਸਹਾਇਤਾ ਲਏ ਤੋਂ ਬਗੈਰ ਹੀ ਸਰਪੰਚੀ ਦੀ ਜ਼ਿੰਮੇਵਾਰੀ ਨਿਭਾਉਣ। ਧਿਆਨ ਰਹੇ ਕਿ ਲੰਘੀ 30 ਦਸੰਬਰ ਨੂੰ ਪੰਜਾਬ ਵਿਚ ਪੰਚਾਇਤਾਂ ਲਈ ਵੋਟਾਂ ਪਈਆਂ ਸਨ ਅਤੇ ਵੱਡੀ ਗਿਣਤੀ ਵਿਚ ਪੰਚਾਇਤਾਂ ਸੱਤਾਧਾਰੀ ਧਿਰ ਨਾਲ ਸਬੰਧਤ ਹੀ ਬਣੀਆਂ ਹਨ। ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਅੱਜ ਪੰਚਾਇਤਾਂ ਦੇ ਸਹੁੰ ਚੁੱਕ ਸਮਾਗਮ ਹੋਏ ਅਤੇ ਬਾਕੀ ਪੰਚਾਇਤਾਂ ਨੂੰ ਭਲਕੇ 12 ਜਨਵਰੀ ਨੂੰ ਸਹੁੰ ਚੁਕਾਈ ਜਾਵੇਗੀ।

RELATED ARTICLES
POPULAR POSTS