6.8 C
Toronto
Sunday, April 5, 2026
spot_img
Homeਭਾਰਤਜਨਰਲ ਵਰਗ ਨੂੰ 10 ਫ਼ੀਸਦੀ ਰਾਖਵਾਂਕਰਨ ਦੇਣ ਵਾਲਾ ਪਹਿਲਾ ਸੂਬਾ ਬਣਿਆ ਗੁਜਰਾਤ

ਜਨਰਲ ਵਰਗ ਨੂੰ 10 ਫ਼ੀਸਦੀ ਰਾਖਵਾਂਕਰਨ ਦੇਣ ਵਾਲਾ ਪਹਿਲਾ ਸੂਬਾ ਬਣਿਆ ਗੁਜਰਾਤ

ਰਾਸ਼ਟਰਪਤੀ ਨੇ ਵੀ ਰਾਖਵੇਂਕਰਨ ਵਾਲੇ ਬਿੱਲ ਨੂੰ ਦੇ ਦਿੱਤੀ ਸੀ ਮਨਜੂਰੀ
ਅਹਿਮਦਾਬਾਦ/ਬਿਊਰੋ ਨਿਊਜ਼
ਗੁਜਰਾਤ ਵਿਚ ਜਨਰਲ ਵਰਗ ਦੇ ਆਰਥਿਕ ਤੌਰ ‘ਤੇ ਕਮਜ਼ੋਰ ਵਿਅਕਤੀਆਂ ਨੂੰ ਅੱਜ ਤੋਂ 10 ਫ਼ੀਸਦੀ ਰਾਖਵੇਂਕਰਨ ਦੀ ਸਹੂਲਤ ਸ਼ੁਰੂ ਹੋ ਗਈ ਹੈ ਅਤੇ ਗੁਜਰਾਤ ਇਹ ਸਹੂਲਤ ਸ਼ੁਰੂ ਕਰਨ ਵਾਲਾ ਮੋਹਰੀ ਸੂਬਾ ਵੀ ਬਣ ਗਿਆ। ਗੁਜਰਾਤ ਸਰਕਾਰ ਨੇ ਕਿਹਾ ਹੈ ਕਿ ਉਸ ਵਲੋਂ ਸਰਕਾਰੀ ਨੌਕਰੀਆਂ ਅਤੇ ਉੱਚ ਸਿੱਖਿਆ ਵਿਚ ਜਨਰਲ ਵਰਗ ਦੇ ਆਰਥਿਕ ਰੂਪ ਨਾਲ ਪੱਛੜੇ ਵਰਗ ਦੇ ਵਿਅਕਤੀਆਂ ਨੂੰੰ 10 ਫ਼ੀਸਦੀ ਰਾਖਵਾਂਕਰਨ ਲਾਗੂ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਲੰਘੇ ਸ਼ਨੀਵਾਰ ਨੂੰ 10 ਫ਼ੀਸਦੀ ਰਾਖਵਾਂਕਰਨ ਦਿਵਾਉਣ ਵਾਲੇ ਸੰਵਿਧਾਨਿਕ ਸੋਧ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਸੀ।

RELATED ARTICLES
POPULAR POSTS