ਮਾਮਲੇ ਦੀ ਅਗਲੀ ਸੁਣਵਾਈ ਛੇ ਹਫਤਿਆਂ ਬਾਅਦ ਹੋਵੇਗੀ
ਨਵੀਂ ਦਿੱਲੀ/ਬਿਊਰੋ ਨਿਊਜ਼
’84 ਸਿੱਖ ਵਿਰੋਧੀ ਕਤਲੇਆਮ ਨਾਲ ਜੁੜੇ ਇਕ ਕੇਸ ਵਿਚ ਦਿੱਲੀ ਹਾਈਕੋਰਟ ਨੇ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਸੱਜਣ ਕੁਮਾਰ ਨੇ ਦਿੱਲੀ ਹਾਈਕੋਰਟ ਦੇ ਇਸ ਫੈਸਲੇ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ‘ਤੇ ਸੁਪਰੀਮ ਕੋਰਟ ਨੇ ਅੱਜ ਸੁਣਵਾਈ ਕਰਦਿਆਂ ਸੀ.ਬੀ.ਆਈ. ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਹੈ। ਇਸ ਮਾਮਲੇ ‘ਚ ਅਗਲੀ ਸੁਣਵਾਈ 6 ਹਫਤਿਆਂ ਬਾਅਦ ਹੋਵੇਗੀ। ਜ਼ਿਕਰਯੋਗ ਹੈ ਕਿ ਜਸਟਿਸ ਰੰਜਨ ਗੰਗੋਈ, ਜਸਟਿਸ ਅਸ਼ੋਕ ਭੂਸ਼ਣ ਅਤੇ ਜਸਟਿਸ ਅਸ਼ੋਕ ਕੌਲ ਦੀ ਬੈਂਚ ਨੇ ਸੱਜਣ ਕੁਮਾਰ ਦੀ ਪਟੀਸ਼ਨ ‘ਤੇ ਨੋਟਿਸ ਜਾਰੀ ਕੀਤਾ ਹੈ। ਧਿਆਨ ਰਹੇ ਕਿ ਸੱਜਣ ਕੁਮਾਰ ਨੇ ਲੰਘੀ 31 ਦਸੰਬਰ ਨੂੰ ਆਪਣੇ ਦੋ ਸਾਥੀ ਮੁਜ਼ਰਮਾਂ ਮਹਿੰਦਰ ਯਾਦਵ ਤੇ ਕ੍ਰਿਸ਼ਨ ਖੋਖਰ ਸਮੇਤ ਦਿੱਲੀ ਦੀ ਕੜਕਡੂਮਾ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ ਸੀ। ਧਿਆਨ ਰਹੇ ਕਿ ਦਿੱਲੀ ਛਾਉਣੀ ਵਿੱਚ ਪੰਜ ਸਿੱਖਾਂ ਦੇ ਕਤਲ ਦੇ ਮਾਮਲੇ ਵਿੱਚ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਇਆ ਗਿਆ ਸੀ।
Check Also
ਮਨਜਿੰਦਰ ਸਿੰਘ ਸਿਰਸਾ ਵੱਲੋਂ ਭਗਵੰਤ ਮਾਨ ਨੂੰ ਸੁਚੇਤ ਰਹਿਣ ਦੀ ਸਲਾਹ
ਭਗਵੰਤ ਮਾਨ ਨੂੰ ਸੀਐਮ ਦੇ ਅਹੁਦੇ ਤੋਂ ਹਟਾਉਣ ਦੀ ਫਿਰਾਕ ’ਚ ਹੈ ਕੇਜਰੀਵਾਲ : ਭਾਜਪਾ …