Breaking News
Home / ਭਾਰਤ / ਕਨ੍ਹੱਈਆ, ਖਾਲਿਦ ਸਮੇਤ 10 ਵਿਦਿਆਰਥੀਆਂ ‘ਤੇ ਦੇਸ਼ ਧ੍ਰੋਹ ਦਾ ਆਰੋਪ

ਕਨ੍ਹੱਈਆ, ਖਾਲਿਦ ਸਮੇਤ 10 ਵਿਦਿਆਰਥੀਆਂ ‘ਤੇ ਦੇਸ਼ ਧ੍ਰੋਹ ਦਾ ਆਰੋਪ

ਜੇ.ਐਨ.ਯੂ. ‘ਚ ਨਾਅਰੇਬਾਜ਼ੀ ਤੋਂ ਤਿੰਨ ਸਾਲਾਂ ਬਾਅਦ 1200 ਪੰਨਿਆਂ ਦੀ ਚਾਰਜਸ਼ੀਟ ਦਾਇਰ
ਨਵੀਂ ਦਿੱਲੀ/ਬਿਊਰੋ ਨਿਊਜ਼
ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਚ ਵਿਦਿਆਰਥੀ ਯੂਨੀਅਨ ਦੇ ਸਾਬਕਾ ਪ੍ਰਧਾਨ ਕਨ੍ਹਈਆ ਕੁਮਾਰ, ਉਮਰ ਖ਼ਾਲਿਦ ਅਤੇ ਏ. ਭੱਟਾਚਾਰੀਆ ਸਮੇਤ 10 ਵਿਦਿਆਰਥੀਆਂ ਵਿਰੁੱਧ ਦੇਸ਼ ਧ੍ਰੋਹ ਦੇ ਮਾਮਲੇ ਵਿਚ ਦਿੱਲੀ ਪੁਲਿਸ ਨੇ ਪਟਿਆਲਾ ਹਾਊਸ ਕੋਰਟ ‘ਚ 1200 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਹੈ। ਇਹ ਚਾਰਜਸ਼ੀਟ ਦੇਸ਼ ਧ੍ਰੋਹ ਦੀ ਧਾਰਾ ਦੇ ਤਹਿਤ ਪੇਸ਼ ਕੀਤੀ ਗਈ ਹੈ। ਇਸ ਚਾਰਜਸ਼ੀਟ ਵਿਚ ਕਨ੍ਹਈਆ, ਉਮਰ ਖ਼ਾਲਿਦ ਅਤੇ ਭੱਟਾਚਾਰੀਆ ਤੋਂ ਇਲਾਵਾ ਸੱਤ ਕਸ਼ਮੀਰੀ ਵਿਦਿਆਰਥੀਆਂ ਨੂੰ ਵੀ ਦੋਸ਼ੀ ਬਣਾਇਆ ਗਿਆ ਹੈ। ਇਨ੍ਹਾਂ ਸਾਰੇ ਕਸ਼ਮੀਰੀ ਵਿਦਿਆਰਥੀਆਂ ਕੋਲੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ ਪਰ ਇਨ੍ਹਾਂ ਨੂੰ ਬਿਨਾ ਗ੍ਰਿਫ਼ਤਾਰੀ ਤੋਂ ਚਾਰਜਸ਼ੀਟ ਕੀਤਾ ਗਿਆ ਹੈ। ਜ਼ਿਕਰਯੋਗ ਕਿ ਕਨ੍ਹੱਈਆ ਸਮੇਤ ਹੋਰ ਵਿਦਿਆਰਥੀਆਂ ‘ਤੇ 9 ਫਰਵਰੀ, 2016 ਨੂੰ ਜੇ. ਐੱਨ. ਯੂ. ਕੈਂਪਸ ਵਿਚ ਅਫ਼ਜ਼ਲ ਗੁਰੂ ਅਤੇ ਮਕਬੂਲ ਭੱਟ ਦੀ ਫਾਂਸੀ ਦੇ ਵਿਰੋਧ ਵਿਚ ਇੱਕ ਪ੍ਰੋਗਰਾਮ ਆਯੋਜਿਤ ਕਰਨ ਦਾ ਇਲਜ਼ਾਮ ਲੱਗਾ ਹੈ। ਇਸ ਦੇ ਨਾਲ ਹੀ ਇਨ੍ਹਾਂ ‘ਤੇ ਪ੍ਰੋਗਰਾਮ ਦੌਰਾਨ ਭੜਕਾਊ ਭਾਸ਼ਣ ਦੇਣ ਦੀਆਂ ਧਾਰਾਵਾਂ ਵਿਚ ਵੀ ਮਾਮਲਾ ਦਰਜ ਕੀਤਾ ਗਿਆ ਹੈ।

Check Also

ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ

ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …