16.5 C
Toronto
Tuesday, March 10, 2026
spot_img
Homeਪੰਜਾਬਵਿਜੀਲੈਂਸ ਨੇ 4 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਫੜਿਆ

ਵਿਜੀਲੈਂਸ ਨੇ 4 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਫੜਿਆ

ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਲ ਹਲਕਾ ਘੱਲ ਕਲਾਂ, ਜ਼ਿਲ੍ਹਾ ਮੋਗਾ ਵਿਖੇ ਤਾਇਨਾਤ ਪਟਵਾਰੀ ਸ਼ਿੰਦਰ ਸਿੰਘ ਨੂੰ 4 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰੀ ਨੇ ਦੱਸਿਆ ਕਿ ਪਟਵਾਰੀ ਸਿੰਦਰ ਸਿੰਘ ਨੂੰ ਸ਼ਿਕਾਇਤ ਕਰਤਾ ਤੇਜਿੰਦਰਪਾਲ ਸਿੰਘ ਵਾਸੀ ਪਿੰਡ ਘੱਲ ਕਲਾਂ ਦੀ ਸ਼ਿਕਾਇਤ ‘ਤੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਦੀ ਜਮੀਨ ਦਾ ਵਿਰਾਸਤੀ ਇੰਤਕਾਲ ਦਰਜ ਕਰਨ ਬਦਲੇ 4 ਹਜ਼ਾਰ ਰੁਪਏ ਦੀ ਮੰਗ ਕੀਤੀ ਗਈ ਹੈ। ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 4 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜ ਲਿਆ। ਦੋਸ਼ੀ ਪਟਵਾਰੀ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

RELATED ARTICLES
POPULAR POSTS