ਜ਼ੀਰਾ ਨੇ ਆਪਣੀ ਹੀ ਸਰਕਾਰ ਖਿਲਾਫ ਧਰਨਾ ਲਾਉਣ ਦੀ ਦਿੱਤੀ ਧਮਕੀ
ਚੰਡੀਗੜ੍ਹ/ਬਿਊਰੋ ਨਿਊਜ਼
ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵਲੋਂ ਬਗਾਵਤੀ ਝੰਡਾ ਚੁੱਕ ਲਏ ਜਾਣ ਤੋਂ ਬਾਅਦ ਅੱਜ ਕਾਂਗਰਸ ਕਮੇਟੀ ਨੇ ਉਸ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਸ ਤੋਂ ਬਾਅਦ ਕੁਲਬੀਰ ਜ਼ੀਰਾ ਨੇ ਕਿਹਾ ਕਿ ਮੈਂ ਸਰਕਾਰ ਵਿਰੁੱਧ ਕੁਝ ਨਹੀਂ ਬੋਲਿਆ ਮੈਂ ਤਾਂ ਸਿਰਫ ਅਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਕਿਹਾ ਕਿ ਮੈਂ ਤਿੰਨ ਦਿਨਾਂ ਵਿਚ ਹਾਈਕਮਾਨ ਨੂੰ ਜਵਾਬ ਦੇ ਦਿਆਂਗਾ ਅਤੇ ਜੇਕਰ ਮਾਮਲਾ ਨਾ ਸੁਝਲਿਆ ਤਾਂ ਸਰਕਾਰ ਖਿਲਾਫ ਧਰਨਾ ਦੇਣ ਲਈ ਵੀ ਤਿਆਰ ਰਹਾਂਗਾ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਫਿਰੋਜ਼ਪੁਰ ਵਿਚ ਨਵੇਂ ਬਣੇ ਸਰਪੰਚਾਂ ਤੇ ਪੰਚਾਂ ਨੂੰ ਸਹੁੰ ਚੁਕਾਉਣ ਲਈ ਸਮਾਗਮ ਰੱਖਿਆ ਗਿਆ ਸੀ, ਜਿਸ ਵਿਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਮੁੱਖ ਮਹਿਮਾਨ ਸਨ। ਇਸ ਮੌਕੇ ਜ਼ੀਰਾ ਨੇ ਆਪਣੇ ਸੰਬੋਧਨ ਦੌਰਾਨ ਨਸ਼ਿਆਂ ਨੂੰ ਖਤਮ ਕਰਨ ਲਈ ਕੈਪਟਨ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕੇ ਸਨ ਅਤੇ ਸਮਾਗਮ ਦਾ ਬਾਈਕਾਟ ਕਰਕੇ ਚਲੇ ਗਏ ਸਨ।
Check Also
ਸੀਐਮ ਭਗਵੰਤ ਮਾਨ ਨੇ ਗਿਆਨੀ ਰਘਬੀਰ ਸਿੰਘ ਨਾਲ ਹੋਏ ਦੁਰਵਿਹਾਰ ਦੀ ਕੀਤੀ ਨਿੰਦਾ
ਕੇਂਦਰ ਸਰਕਾਰ ਤੋਂ ਸਖਤ ਕਾਰਵਾਈ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ …