ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਦਾ ਸੱਦਾ ਦਿੱਤਾ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ 350 ਰੁਪਏ ਦਾ ਯਾਦਗਾਰੀ ਸਿੱਕਾ ਜਾਰੀ ਕੀਤਾ ਗਿਆ। ਉਨ੍ਹਾਂ ਗੁਰੂ ਗੋਬਿੰਦ ਸਿੰਘ ਜੀ ਦੇ ਆਦਰਸ਼ਾਂ, ਮਾਨਵਤਾ, ਭਗਤੀ, ਵੀਰਤਾ ਤੇ ਬਲੀਦਾਨ ਦੀ ਸਲਾਹੁਣਾ ਕੀਤੀ ਅਤੇ ਲੋਕਾਂ ਨੂੰ ਦਸਮ ਪਾਤਸ਼ਾਹ ਦੇ ਦਰਸਾਏ ਮਾਰਗ ਉਪਰ ਚੱਲਣ ਦਾ ਸੱਦਾ ਦਿੱਤਾ। ਮੋਦੀ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਨੇ ਅਨਿਆਂ ਖ਼ਿਲਾਫ਼ ਲੜਾਈ ਲੜੀ ਅਤੇ ਉਨ੍ਹਾਂ ਦੇ ਉਪਦੇਸ਼ ਧਰਮ ਤੇ ਜਾਤ ਦੀਆਂ ਰੁਕਾਵਟਾਂ ਤੋੜਨ ‘ਤੇ ਕੇਂਦਰਤ ਸਨ। ਉਨ੍ਹਾਂ ਦਸਮ ਪਾਤਸ਼ਾਹ ਵੱਲੋਂ ਦੱਸੇ 11 ਸੂਤਰੀ ਮਾਰਗ ਉਪਰ ਚੱਲਣ ਦਾ ਸੱਦਾ ਦਿੱਤਾ। ਯਾਦਗਾਰੀ ਸਿੱਕਾ ਜਾਰੀ ਕਰਨ ਸਮੇਂ ਮੋਦੀ ਨਾਲ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਗੋਬਿੰਦ ਸਿੰਘ ਲੌਂਗੋਵਾਲ, ਹਰਦੀਪ ਸਿੰਘ ਪੁਰੀ, ਪ੍ਰੇਮ ਸਿੰਘ ਚੰਦੂਮਾਜਰਾ ਅਤੇ ਚਰਨਜੀਤ ਸਿੰਘ ਅਟਵਾਲ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਐਤਵਾਰ ਨੂੰ ਦੇਸ਼ ਅਤੇ ਵਿਦੇਸ਼ਾਂ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …