Breaking News
Home / ਭਾਰਤ / ਪਾਕਿ ਵਲੋਂ ਕੀਤੀ ਗੋਲੀਬਾਰੀ ‘ਚ ਬੀ. ਐੱਸ. ਐੱਫ. ਦਾ ਸਹਾਇਕ ਕਮਾਂਡੈਂਟ ਸ਼ਹੀਦ

ਪਾਕਿ ਵਲੋਂ ਕੀਤੀ ਗੋਲੀਬਾਰੀ ‘ਚ ਬੀ. ਐੱਸ. ਐੱਫ. ਦਾ ਸਹਾਇਕ ਕਮਾਂਡੈਂਟ ਸ਼ਹੀਦ

ਫੌਜ ਮੁਖੀ ਨੇ ਕਿਹਾ – ਸਰਹੱਦ ‘ਤੇ ਅੱਤਵਾਦੀ ਗਤੀਵਿਧੀਆਂ ਨਾਲ ਨਜਿੱਠਣ ਲਈ ਫੌਜ ਪੂਰੀ ਤਰ੍ਹਾਂ ਤਿਆਰ
ਸ੍ਰੀਨਗਰ/ਬਿਊਰੋ ਨਿਊਜ਼
ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਦੇ ਹੀਰਾਨਗਰ ਸੈਕਟਰ ਵਿਚ ਕੌਮਾਂਤਰੀ ਸਰਹੱਦ ‘ਤੇ ਅੱਜ ਪਾਕਿਸਤਾਨ ਵਲੋਂ ਆਪਣੀਆਂ ਕੋਝੀਆਂ ਹਰਕਤਾਂ ਤੋਂ ਬਾਜ਼ ਨਾ ਆਉਂਦਿਆਂ ਗੋਲੀਬਾਰੀ ਕੀਤੀ ਗਈ। ਇਸ ਗੋਲੀਬਾਰੀ ਦੌਰਾਨ ਬੀ. ਐੱਸ. ਐੱਫ. ਦੇ ਸਹਾਇਕ ਕਮਾਂਡੈਂਟ ਵਿਨੈ ਪ੍ਰਸਾਦ ਦੀ ਜਾਨ ਚਲੀ ਗਈ। ਧਿਆਨ ਰਹੇ ਪਾਕਿ ਵਲੋਂ ਕੀਤੀ ਜਾ ਰਹੀ ਗੋਲੀਬਾਰੀ ਦਾ ਭਾਰਤੀ ਸੁਰੱਖਿਆ ਬਲਾਂ ਵਲੋਂ ਵੀ ਮੂੰਹ ਤੋੜਵਾਂ ਜਵਾਬ ਦਿੱਤਾ ਜਾ ਰਿਹਾ ਹੈ।
ਇਸੇ ਦੌਰਾਨ ਨਵੀਂ ਦਿੱਲੀ ਵਿਚ ਸੈਨਾ ਦਿਵਸ ਮੌਕੇ ਭਾਰਤੀ ਫੌਜ ਦੇ ਮੁਖੀ ਵਿਪਿਨ ਰਾਵਤ ਨੇ ਕਿਹਾ ਕਿ ਸਰਹੱਦ ‘ਤੇ ਅੱਤਵਾਦੀ ਗਤੀਵਿਧੀਆਂ ਨਾਲ ਨਜਿੱਠਣ ਲਈ ਭਾਰਤੀ ਫੌਜ ਪੂਰੀ ਤਰ੍ਹਾਂ ਤਿਆਰ ਹੈ। ਜਨਰਲ ਰਾਵਤ ਨੇ ਪਾਕਿ ਵੱਲ ਇਸ਼ਾਰਾ ਕਰਦੇ ਹੋਏ ਕਿਹਾ ਕਿ ਭਾਰਤ ਦੀ ਪੱਛਮੀ ਸਰਹੱਦ ਨਾਲ ਲੱਗਣ ਵਾਲਾ ਦੇਸ਼ ਅੱਤਵਾਦੀ ਗਰੁੱਪਾਂ ਦੀ ਮੱਦਦ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਘੁਸਪੈਠ ਦੀ ਕਿਸੇ ਵੀ ਕੋਸ਼ਿਸ਼ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ।

Check Also

ਈਡੀ ਨੇ ਸੁਪਰੀਮ ਕੋਰਟ ’ਚ ਹਲਫਨਾਮਾ ਦਾਇਰ ਕਰਕੇ ਕੇਜਰੀਵਾਲ ਦੀ ਗਿ੍ਰਫ਼ਤਾਰੀ ਨੂੰ ਦੱਸਿਆ ਸਹੀ

ਕਿਹਾ : ਸਬੂਤਾਂ ਤੋਂ ਪਤਾ ਚਲਦਾ ਹੈ ਕਿ ਸ਼ਰਾਬ ਘੋਟਾਲੇ ’ਚ ਕੇਜਰੀਵਾਲ ਦਾ ਵੀ ਹੈ …