Breaking News
Home / ਭਾਰਤ / ਕਰਨਾਟਕ ‘ਚ ਕਾਂਗਰਸ-ਜੇ.ਡੀ.ਐਸ. ਗਠਜੋੜ ਸਰਕਾਰ ‘ਚੋਂ ਦੋ ਅਜ਼ਾਦ ਵਿਧਾਇਕਾਂ ਨੇ ਸਮਰਥਨ ਲਿਆ ਵਾਪਸ

ਕਰਨਾਟਕ ‘ਚ ਕਾਂਗਰਸ-ਜੇ.ਡੀ.ਐਸ. ਗਠਜੋੜ ਸਰਕਾਰ ‘ਚੋਂ ਦੋ ਅਜ਼ਾਦ ਵਿਧਾਇਕਾਂ ਨੇ ਸਮਰਥਨ ਲਿਆ ਵਾਪਸ

ਕਾਂਗਰਸ ਨੇ ਕਿਹਾ – ਸਰਕਾਰ ਨੂੰ ਕੋਈ ਖਤਰਾ ਨਹੀਂ
ਬੈਂਗਲੁਰੂ/ਬਿਊਰੋ ਨਿਊਜ਼
ਕਰਨਾਟਕ ਵਿਚ ਦੋ ਅਜ਼ਾਦ ਵਿਧਾਇਕਾਂ ਨੇ ਕਾਂਗਰਸ-ਜੇ.ਡੀ.ਐਸ. ਗਠਜੋੜ ਸਰਕਾਰ ਤੋਂ ਆਪਣਾ ਸਮਰਥਨ ਵਾਪਸ ਲੈ ਲਿਆ ਹੈ। ਇਨ੍ਹਾਂ ਵਿਧਾਇਕਾਂ ਦਾ ਨਾਮ ਨਾਗੇਸ਼ ਅਤੇ ਸ਼ੰਕਰ ਹੈ। ਦੋਵਾਂ ਵਿਧਾਇਕਾਂ ਨੇ ਕਰਨਾਟਕ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਚਿੱਠੀ ਲਿਖ ਕੇ ਕਿਹਾ ਕਿ ਉਹ ਗਠਜੋੜ ਸਰਕਾਰ ਕੋਲੋਂ ਆਪਣਾ ਸਮਰਥਨ ਵਾਪਸ ਲੈ ਰਹੇ ਹਨ। ਹਾਲਾਂਕਿ ਇਸਦਾ ਸਰਕਾਰ ‘ਤੇ ਕੋਈ ਅਸਰ ਨਹੀਂ ਹੋਵੇਗਾ। ਸਰਕਾਰ ਨੂੰ ਅਜੇ ਵੀ 118 ਵਿਧਾਇਕਾਂ ਦਾ ਸਮਰਥਨ ਹਾਸਲ ਹੈ। ਸਮਰਥਨ ਵਾਪਸ ਲੈਣ ਵਾਲੇ ਵਿਧਾਇਕਾਂ ਦਾ ਕਹਿਣਾ ਹੈ ਕਿ ਕਰਨਾਟਕ ਸਰਕਾਰ ਫੈਸਲੇ ਲੈਣ ਵਿਚ ਫੇਲ੍ਹ ਸਾਬਤ ਹੋ ਰਹੀ ਹੈ ਤੇ ਉਨ੍ਹਾਂ ਭਾਜਪਾ ਨੂੰ ਸਮਰਥਨ ਦੇਣ ਦਾ ਫੈਸਲਾ ਲਿਆ ਹੈ। ਕਰਨਾਟਕ ਦੇ ਮੁੱਖ ਮੰਤਰੀ ਕੁਮਾਰ ਸਵਾਮੀ ਨੇ ਕਿਹਾ ਕਿ ਇਨ੍ਹਾਂ ਦੋ ਵਿਧਾਇਕਾਂ ਦੇ ਸਮਰਥਨ ਵਾਪਸ ਲੈਣ ਨਾਲ ਸਰਕਾਰ ‘ਤੇ ਕੋਈ ਅਸਰ ਨਹੀਂ ਪਵੇਗਾ। ਧਿਆਨ ਰਹੇ ਕਿ ਲੰਘੇ ਕੱਲ੍ਹ 13 ਵਿਧਾਇਕਾਂ ਦੇ ਸਮਰਥਨ ਵਾਪਸ ਲੈਣ ਦੀ ਚਰਚਾ ਚੱਲ ਰਹੀ ਸੀ ਅਤੇ ਜੇਕਰ 13 ਵਿਧਾਇਕ ਸਮਰਥਨ ਵਾਪਸ ਲੈ ਲੈਂਦੇ ਹਨ ਤਾਂ ਕਰਨਾਟਕ ਦੀ ਗਠਜੋੜ ਸਰਕਾਰ ਨੂੰ ਖਤਰਾ ਹੋ ਸਕਦਾ ਹੈ।

Check Also

ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ

ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …