17 ਜਨਵਰੀ ਨੂੰ ਡੇਰਾ ਮੁਖੀ ਨੂੰ ਸਜ਼ਾ ਸੁਣਾਈ ਜਾਵੇਗੀ
ਪੰਚਕੂਲਾ/ਬਿਊਰੋ ਨਿਊਜ਼
ਪੱਤਰਕਾਰ ਛੱਤਰਪਤੀ ਹੱਤਿਆ ਕਾਂਡ ਮਾਮਲੇ ਵਿਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ 17 ਜਨਵਰੀ ਨੂੰ ਸਜ਼ਾ ਸੁਣਾਈ ਜਾਵੇਗੀ। ਇਸ ਸਬੰਧੀ ਡੇਰਾ ਮੁਖੀ ਨੂੰ ਲੰਘੇ ਸ਼ੁੱਕਰਵਾਰ ਨੂੰ ਦੋਸ਼ੀ ਠਹਿਰਾ ਦਿੱਤਾ ਸੀ। ਹਰਿਆਣਾ ਸਰਕਾਰ ਨੇ ਪੰਚਕੂਲਾ ਦੀ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੂੰ ਅਪੀਲ ਕੀਤੀ ਸੀ ਕਿ ਰਾਮ ਰਹੀਮ ਦੀ ਪੇਸ਼ੀ ਵੀਡੀਓ ਕਾਨਫਰੰਸਿੰਗ ਜ਼ਰੀਏ ਕੀਤੀ ਜਾਵੇ। ਹਰਿਆਣਾ ਸਰਕਾਰ ਦੀ ਇਸ ਅਪੀਲ ਨੂੰ ਸੀ.ਬੀ.ਆਈ. ਅਦਾਲਤ ਨੇ ਸਵੀਕਾਰ ਕਰਦਿਆਂ ਅਰਜ਼ੀ ਮਨਜੂਰ ਕਰ ਲਈ ਹੈ। ਇਸ ਤੋਂ ਪਹਿਲਾਂ ਜਦੋਂ ਰਾਮ ਰਹੀਮ ਨੂੰ ਬਲਾਤਕਾਰ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਸੀ ਤਾਂ ਪੰਚਕੂਲਾ ਵਿਚ ਵੱਡੀ ਪੱਧਰ ‘ਤੇ ਹਿੰਸਾ ਹੋਈ ਸੀ, ਹੁਣ ਸਰਕਾਰ ਨੇ ਇਸ ਤੋਂ ਕੁਝ ਸਬਕ ਸਿੱਖਿਆ ਹੈ।
ਉਧਰ ਦੂਜੇ ਪਾਸੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਹਨੀਪ੍ਰੀਤ ਨੂੰ ਰਾਹਤ ਦਿੱਤੀ ਹੈ। ਅੰਬਾਲਾ ਸੈਂਟਰਲ ਜੇਲ੍ਹ ਵਿਚ ਬੰਦ ਹਨੀਪ੍ਰੀਤ ਨੂੰ ਹੁਣ ਮੋਬਾਇਲ ਤੋਂ ਫੋਨ ਕਰਨ ਦੀ ਸੁਵਿਧਾ ਮਿਲ ਗਈ ਹੈ ਕਿਉਂਕਿ ਉਸ ਨੇ ਇਸ ਸਬੰਧੀ ਪਟੀਸ਼ਨ ਦਾਇਰ ਕੀਤੀ ਸੀ।
Check Also
ਚੀਨ ਭਾਰਤ ਦਾ ਦੁਸ਼ਮਣ ਨਹੀਂ, ਸਾਨੂੰ ਕਰਨਾ ਚਾਹੀਦਾ ਮਿਲ ਕੇ ਕੰਮ : ਸੈਮ ਪਿਤਰੋਦਾ
ਨਵੀਂ ਦਿੱਲੀ/ਬਿਊਰੋ ਨਿਊਜ਼ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਤੇ ਰਾਹੁਲ ਗਾਂਧੀ ਦੇ ਕਰੀਬੀ ਸੈਮ ਪਿਤਰੋਦਾ …