ਕੇਜਰੀਵਾਲ ਨੂੰ ਮਿਲ ਚੁੱਕੀਆਂ ਜਾਨੋਂ ਮਾਰਨ ਦੀਆਂ ਧਮਕੀਆਂ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਈਮੇਲ ਭੇਜ ਕੇ ਉਨ੍ਹਾਂ ਦੀ ਧੀ ਨੂੰ ਅਗਵਾ ਕਰਨ ਦੀ ਧਮਕੀ ਦੇਣ ਵਾਲੇ ਬਿਹਾਰ ਨਿਵਾਸੀ ਵਿਕਾਸ ਰਾਏ ਨੂੰ ਗ੍ਰਿਫਤਾਰ ਕਰ ਲਿਆ ਹੈ। ਵਿਕਾਸ ਰਾਏ ‘ਤੇ ਇਲਜ਼ਾਮ ਹੈ ਕਿ ਉਸ ਨੇ ਦਿੱਲੀ ਦੇ ਮੁੱਖ ਮੰਤਰੀ ਦਫਤਰ ਵਿਚ ਲੰਘੀ 9 ਜਨਵਰੀ ਨੂੰ ਮੇਲ ਕੀਤੀ ਜਿਸ ਵਿਚ ਉਸ ਨੇ ਕੇਜਰੀਵਾਲ ਦੀ ਧੀ ਹਰਸ਼ਿਤਾ ਨੂੰ ਅਗਵਾ ਕਰਨ ਦੀ ਧਮਕੀ ਦਿੱਤੀ ਸੀ। ਇਸ ਤੋਂ ਬਾਅਦ ਪੁਲਿਸ ਨੇ ਹਰਸ਼ਿਤਾ ਦੀ ਸੁਰੱਖਿਆ ਵਧਾ ਦਿੱਤੀ ਸੀ। ਇਸ ਮਾਮਲੇ ਦੀ ਜਾਂਚ ਸਾਈਬਰ ਕ੍ਰਾਈਮ ਬ੍ਰਾਂਚ ਨੂੰ ਦਿੱਤੀ ਹੋਈ ਹੈ। ਈਮੇਲ ਦੇ ਆਈ.ਪੀ. ਐਡਰੈਸ ਦਾ ਪਤਾ ਕਰਕੇ ਵਿਕਾਸ ਨੂੰ ਹਿਰਾਸਤ ਵਿਚ ਲਿਆ ਗਿਆ। ਇਸ ਤੋਂ ਪਹਿਲਾਂ ਕੇਜਰੀਵਾਲ ਨੂੰ ਵੀ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਚੁੱਕੀਆਂ ਹਨ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 8300 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
ਵਿਕਾਸ ਪ੍ਰੋਜੈਕਟਾਂ ਲਈ ਤਾਮਿਲਨਾਡੂ ਵਾਸੀਆਂ ਨੂੰ ਦਿੱਤੀ ਵਧਾਈ ਰਾਮੇਸ਼ਵਰਮ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ …