3 C
Toronto
Tuesday, May 12, 2026
spot_img
Homeਪੰਜਾਬਸਰਕਾਰ ਦਾ ਵਿਰੋਧ ਕਰਨ ਵਾਲੇ ਪੰਜ ਅਧਿਆਪਕ ਬਰਖਾਸਤ

ਸਰਕਾਰ ਦਾ ਵਿਰੋਧ ਕਰਨ ਵਾਲੇ ਪੰਜ ਅਧਿਆਪਕ ਬਰਖਾਸਤ

ਤਨਖਾਹਾਂ ‘ਚ ਹੋਈ ਕਟੌਤੀ ਖਿਲਾਫ ਇਹ ਅਧਿਆਪਕ ਕਰ ਰਹੇ ਸਨ ਸੰਘਰਸ਼
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਅਧਿਆਪਕਾਂ ਦੇ ਸੰਘਰਸ਼ ਨੂੰ ਬੂਰਾ ਪੈਂਦਾ ਨਜ਼ਰ ਨਹੀਂ ਆ ਰਿਹਾ। ਪੰਜਾਬ ਦੇ ਸਿੱਖਿਆ ਮਹਿਕਮੇ ਨੇ ਅੱਜ ਵੱਡਾ ਫੈਸਲਾ ਲੈਂਦਿਆਂ ਤਨਖਾਹ ਵਿਚ ਕਟੌਤੀ ਖਿਲਾਫ ਡਟਣ ਵਾਲੇ ਪੰਜ ਅਧਿਆਪਕ ਆਗੂਆਂ ਨੂੰ ਬਰਖਾਸਤ ਕਰ ਦਿੱਤਾ ਹੈ। ਬਰਖਾਸਤ ਕੀਤੇ ਗਏ ਅਧਿਆਪਕਾਂ ਵਿਚ ਹਰਦੀਪ ਟੋਡਰਪੁਰ, ਭਰਤ ਕੁਮਾਰ, ਹਰਵਿੰਦਰ ਰੱਖੜਾ, ਦੀਦਾਰ ਮੁੱਦਕੀ ਤੇ ਹਰਜੀਤ ਜੀਦਾ ਸ਼ਾਮਲ ਹੈ। ਇਹ ਅਧਿਆਪਕ ਆਗੂ ਤਨਖਾਹਾਂ ਵਿਚ ਹੋਈ ਕਟੌਤੀ ਖਿਲਾਫ ਪਿਛਲੇ ਲੰਬੇ ਸਮੇਂ ਤੋਂ ਪਟਿਆਲਾ ਵਿੱਚ ਰੋਸ ਪ੍ਰਦਰਸ਼ਨ ਕਰ ਰਹੇ ਸਨ। ਜ਼ਿਕਰਯੋਗ ਹੈ ਕਿ ਇੱਕ ਦਸੰਬਰ ਨੂੰ ਸਿੱਖਿਆ ਮੰਤਰੀ ਓਪੀ ਸੋਨੀ ਵੱਲੋਂ ਧਰਨੇ ਵਿੱਚ ਪਹੁੰਚ ਕੇ ਉਨ੍ਹਾਂ ਦੀਆਂ ਮੰਗਾਂ ਮੰਨੇ ਜਾਣ ਦਾ ਭਰੋਸਾ ਦੁਆਇਆ ਸੀ। ਪਰ ਮਹੀਨੇ ਤੋਂ ਵੱਧ ਸਮਾਂ ਲੰਘ ਜਾਣ ਦੇ ਬਾਵਜੂਦ ਕੋਈ ਮੰਗ ਨਾ ਮੰਨੇ ਜਾਣ ਕਰਕੇ ਇਨ੍ਹਾਂ ਅਧਿਆਪਕਾਂ ਨੇ ਮੁੜ ਸੰਘਰਸ਼ ਵਿੱਢਣ ਦਾ ਐਲਾਨ ਕਰ ਦਿੱਤਾ। ਇਸ ਤੋਂ ਔਖੀ ਹੋਈ ਪੰਜਾਬ ਸਰਕਾਰ ਨੇ ਇਨ੍ਹਾਂ ਪੰਜ ਅਧਿਆਪਕ ਆਗੂਆਂ ਨੂੰ ਬਰਖਾਸਤ ਕਰਨ ਦਾ ਫੈਸਲਾ ਲੈ ਲਿਆ। ਇਸ ਤੋਂ ਬਾਅਦ ਹੁਣ ਅਧਿਆਪਕਾਂ ਅਤੇ ਪੰਜਾਬ ਸਰਕਾਰ ਵਿਚਕਾਰ ਟਕਰਾਅ ਵਾਲੀ ਸਥਿਤੀ ਬਣ ਗਈ ਹੈ।

RELATED ARTICLES
POPULAR POSTS