ਸੁਖਪਾਲ ਖਹਿਰਾ ਦੀ ‘ਪੰਜਾਬੀ ਏਕਤਾ ਪਾਰਟੀ’ ਵਿਚ ਵੀ ਹੋਣ ਲੱਗਾ ਵਾਧਾ
ਚੰਡੀਗੜ੍ਹ/ਬਿਊਰੋ ਨਿਊਜ਼
ਜਿਉਂ ਜਿਉਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਅਤੇ ਦਲ ਬਦਲੂਆਂ ਨੇ ਰੰਗ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਇਸਦੇ ਚੱਲਦਿਆਂ ਫਰੀਦਕੋਟ ਤੋਂ ਕਾਂਗਰਸ ਦੇ ਸੀਨੀਅਰ ਆਗੂ ਜੋਗਿੰਦਰ ਸਿੰਘ ਪੰਜਗਰਾਈਂ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਜ਼ਿਕਰਯੋਗ ਹੈ ਕਿ ਪੰਜਗਰਾਈਂ ਦੋ ਵਾਰ ਕਾਂਗਰਸ ਵਲੋਂ ਵਿਧਾਇਕ ਰਹਿ ਚੁੱਕੇ ਹਨ। ਜੋਗਿੰਦਰ ਸਿੰਘ ਪੰਜਗਰਾਈਂ ਨੇ ਕਾਂਗਰਸ ਪਾਰਟੀ ‘ਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਕਾਂਗਰਸ ਵਿਚ ਕਿਸੇ ਵੀ ਗਰੀਬ ਦੀ ਸੁਣਵਾਈ ਨਹੀਂ ਹੈ। ਇਹ ਪਾਰਟੀ ਸਿਰਫ ਚਾਪਲੂਸਾਂ ਦੀ ਪਾਰਟੀ ਬਣ ਕੇ ਰਹਿ ਗਈ ਹੈ। ਇਸੇ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਗਰਾਈਂ ਨੂੰ ਪਾਰਟੀ ਵਿਚ ਬਣਦਾ ਸਨਮਾਨ ਦਿੱਤਾ ਜਾਵੇਗਾ।
ਉਧਰ ਦੂਜੇ ਪਾਸੇ ਸੁਖਪਾਲ ਸਿੰਘ ਖਹਿਰਾ ਵਲੋਂ ਬਣਾਈ ‘ਪੰਜਾਬੀ ਏਕਤਾ ਪਾਰਟੀ’ ਨੂੰ ਵੀ ਹੁਲਾਰਾ ਮਿਲਣ ਲੱਗਾ ਹੈ। ਖਹਿਰਾ ਦੀ ਪਾਰਟੀ ਵਿਚ ਅੱਜ ਸਾਬਕਾ ਪ੍ਰਿੰਸੀਪਲ ਕਮਿਸ਼ਨਰ ਇਨਕਮ ਟੈਕਸ ਡਾ. ਜਗਤਾਰ ਸਿੰਘ ਅਤੇ ਰਾਸ਼ਟਰੀ ਜਨਤਾ ਦਲ ਦੇ ਆਗੂ ਪ੍ਰੋਫੈਸਰ ਕ੍ਰਿਸ਼ਨ ਚੰਦਰ ਆਹੂਜਾ ਸ਼ਾਮਲ ਹੋ ਗਏ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …