ਕੁਲਬੀਰ ਜ਼ੀਰਾ ਨੇ ਨਸ਼ਿਆਂ ਦੇ ਮਾਮਲੇ ‘ਚ ਕੈਪਟਨ ਸਰਕਾਰ ‘ਤੇ ਚੁੱਕੇ ਸਨ ਸਵਾਲ
ਬਰਨਾਲਾ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਵਿਚ ਵੀ ਵਿਰੋਧੀ ਸੁਰਾਂ ਉਠਣੀਆਂ ਸ਼ੁਰੂ ਹੋ ਗਈਆਂ ਹਨ। ਜ਼ੀਰਾ ਤੋਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵਲੋਂ ਪੰਜਾਬ ਸਰਕਾਰ ‘ਤੇ ਨਸ਼ੇ ਸਬੰਧੀ ਚੁੱਕੇ ਸਵਾਲਾਂ ਕਰਕੇ ਕੈਪਟਨ ਸਰਕਾਰ ‘ਚ ਹਲਚਲ ਜਿਹੀ ਪੈਦਾ ਹੋ ਗਈ ਹੈ। ਇਸ ਸਬੰਧੀ ਬਰਨਾਲਾ ‘ਚ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਇਸ ਮਾਮਲੇ ਨੂੰ ਜਲਦੀ ਹੱਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਜ਼ੀਰਾ ਵਾਲੇ ਮਸਲੇ ਨੂੰ ਅਸੀਂ ਅੰਦਰ ਬੈਠ ਕੇ ਹੱਲ ਕਰ ਲਵਾਂਗੇ। ਸਿੱਧੂ ਨੇ ਇਸ ਬਾਰੇ ਕੁਝ ਹੋਰ ਬੋਲਣ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਪਹਿਲਾਂ ਵੀ ਸੁਰਜੀਤ ਸਿੰਘ ਧੀਮਾਨ ਅਤੇ ਪ੍ਰਤਾਪ ਸਿੰਘ ਬਾਜਵਾ ਕੈਪਟਨ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਉਠਾ ਚੁੱਕੇ ਹਨ।
ਸਿੱਧੂ ਨੇ ਆਪਣੀ ਸਰਕਾਰ ਦੀ ਪਿੱਠ ਥਾਪੜਦਿਆਂ ਕਿਹਾ ਕਿ ਉਨ੍ਹਾਂ ਦੀਆਂ ਨਵੀਆਂ ਨੀਤੀਆਂ ਕਾਰਨ ਸ਼ਹਿਰਾਂ ਦੀ ਆਮਦਨ ਵਿਚ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਜੋ ਵੀ ਕੋਈ ਨਾਜਾਇਜ਼ ਉਸਾਰੀ ਕਰੇਗਾ ਉਸ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਿੱਧੂ ਨੇ ਬਰਨਾਲਾ ਜ਼ਿਲ੍ਹੇ ਨੂੰ 50 ਕਰੋੜ ਰੁਪਏ ਦੀ ਗ੍ਰਾਂਟ ਵੀ ਜਾਰੀ ਕੀਤੀ।
Check Also
ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ 6 ਦਸੰਬਰ ਨੂੰ ਦਿੱਲੀ ਕੂਚ ਕਰਨਗੀਆਂ
ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਬਾਰਡਰ ਤੋਂ …