ਕਰਤਾਰਪੁਰ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਨੂੰ ਹਟਾਉਣ ਦੀ ਕੀਤੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਚਿੱਠੀ ਲਿਖੀ ਹੈ। ਚਿੱਠੀ ਵਿਚ ਉਨ੍ਹਾਂ ਮੰਗ ਕੀਤੀ ਕਿ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਇੱਛਾ ਰੱਖਣ ਵਾਲੀਆਂ ਸਿੱਖ ਸੰਗਤਾਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦਿਆਂ ਕਰਤਾਰਪੁਰ ਸਾਹਿਬ ਲਾਂਘੇ ਨੂੰ ਪਾਰ ਕਰਨ ਵੇਲੇ ਪਾਸਪੋਰਟ ਦੀ ਲਾਜ਼ਮੀ ਸ਼ਰਤ ਹਟਾਈ ਜਾਵੇ। ਕੈਪਟਨ ਨੇ ਕਿਹਾ ਹੈ ਕਿ ਸਿੱਖਾਂ ਦੀ ਰਵਾਇਤੀ ਅਰਦਾਸ ‘ਖੁੱਲ੍ਹੇ ਦਰਸ਼ਨ ਦੀਦਾਰ’ ਨੂੰ ਧਿਆਨ ‘ਚ ਰੱਖਦਿਆਂ ਇਸ ਲਾਂਘੇ ਲਈ ਇੱਕ ਸਧਾਰਨ ਪ੍ਰਕਿਰਿਆ ਅਪਣਾਈ ਜਾਵੇ।
ਇਸ ਤੋਂ ਪਹਿਲਾਂ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਸੀ ਕਿ ਪ੍ਰਕਾਸ਼ ਪੁਰਬ ਤੋਂ ਪਹਿਲਾਂ ਹਰ ਹਾਲ ‘ਚ ਕਰਤਾਰਪੁਰ ਸਾਹਿਬ ਕੋਰੀਡੋਰ ਤਿਆਰ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਵਲੋਂ ਹਰੀ ਝੰਡੀ ਮਿਲਦੇ ਸਾਰ ਹੀ ਜ਼ਮੀਨ ਐਕਵਾਇਰ ਦਾ ਕੰਮ ਵੀ ਸ਼ੁਰੂ ਹੋ ਜਾਵੇਗਾ। ਧਿਆਨ ਰਹੇ ਕਿ ਇਸ ਸਬੰਧੀ ਪਹਿਲਾਂ ਖਬਰਾਂ ਆ ਰਹੀਆਂ ਸਨ ਕਿ ਪਾਕਿਸਤਾਨ ਵਾਲੇ ਪਾਸੇ ਕਰਤਾਰਪੁਰ ਲਾਂਘੇ ਬਾਰੇ ਕੰਮ ਜ਼ੋਰਾਂ ਨਾਲ ਚੱਲ ਰਿਹਾ ਹੈ ਅਤੇ ਭਾਰਤ ਵਾਲੇ ਪਾਸੇ ਕੰਮ ਸ਼ੁਰੂ ਹੀ ਨਹੀਂ ਹੋਇਆ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …