ਪੱਤਰਕਾਰ ਛੱਤਰਪਤੀ ਦੀ ਹੱਤਿਆ ਮਾਮਲੇ ‘ਚ ਵੀ ਡੇਰਾ ਮੁਖੀ ਨੂੰ ਦਿੱਤਾ ਜਾ ਚੁੱਕਾ ਹੈ ਦੋਸ਼ੀ ਕਰਾਰ
ਪੰਚਕੂਲਾ/ਬਿਊਰੋ ਨਿਊਜ਼
ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਤਿਆ ਮਾਮਲੇ ਵਿਚ ਡੇਰਾ ਮੁਖੀ ਰਾਮ ਰਹੀਮ ਨੂੰ ਭਲਕੇ ਵੀਰਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸਜ਼ਾ ਸੁਣਾਈ ਜਾਵੇਗੀ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ ਵਲੋਂ ਸੀ. ਬੀ. ਆਈ. ਅਦਾਲਤ ਵਿਚ ਅਰਜ਼ੀ ਲਗਾਈ ਗਈ ਸੀ ਕਿ ਰਾਮ ਰਹੀਮ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸਜ਼ਾ ਸੁਣਾਈ ਜਾਵੇ। ਜਿਸ ‘ਤੇ ਸੁਣਵਾਈ ਤੋਂ ਬਾਅਦ ਅਦਾਲਤ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਧਿਆਨ ਰਹੇ ਕਿ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਤਿਆ ਦੇ ਮਾਮਲੇ ਵਿਚ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਵਲੋਂ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਰਾਮ ਰਹੀਮ ਸਮੇਤ 3 ਹੋਰ ਦੋਸ਼ੀਆਂ ਨੂੰ ਸਜ਼ਾ ਸੁਣਾਈ ਜਾਣੀ ਹੈ। ਲੰਘੇ ਸ਼ੁੱਕਰਵਾਰ ਨੂੰ ਜਦੋਂ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੱਤਾ ਸੀ ਤਾਂ ਇਸ ਨਾਲ ਉਸਦਾ ਬਲੱਡ ਪ੍ਰੈਸ਼ਰ ਤਾਂ ਵਧਣਾ ਹੀ ਸੀ ਅਤੇ ਨਾਲ ਹੀ ਹਨੀਪ੍ਰੀਤ ਦਾ ਬੀ.ਪੀ. ਵੀ ਵਧ ਗਿਆ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …