Breaking News
Home / ਭਾਰਤ / ਪੰਜਾਬ ਸਮੇਤ 12 ਸੂਬਿਆਂ ਨੂੰ ਮਿਲਣਗੀਆਂ 13 ਨਵੀਆਂ ਕੇਂਦਰੀ ਯੂਨੀਵਰਸਿਟੀਆਂ

ਪੰਜਾਬ ਸਮੇਤ 12 ਸੂਬਿਆਂ ਨੂੰ ਮਿਲਣਗੀਆਂ 13 ਨਵੀਆਂ ਕੇਂਦਰੀ ਯੂਨੀਵਰਸਿਟੀਆਂ

36 ਮਹੀਨਿਆਂ ‘ਚ ਕੰਮ ਕੀਤਾ ਜਾਵੇਗਾ ਪੂਰਾ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਕੈਬਨਿਟ ਵੱਲੋਂ ਅੱਜ 12 ਸੂਬਿਆਂ ਵਿਚ 13 ਨਵੀਆਂ ਕੇਂਦਰੀ ਯੂਨੀਵਰਸਿਟੀਆਂ ਦੀ ਸਥਾਪਨਾ ਲਈ 3600 ਕਰੋੜ ਰੁਪਏ ਖਰਚੇ ਜਾਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਯੂਨੀਵਰਸਿਟੀਆਂ ਦਾ ਕੰਮ 36 ਮਹੀਨਿਆਂ ਅੰਦਰ ਪੂਰਾ ਕੀਤਾ ਜਾਵੇਗਾ।
ਪੰਜਾਬ, ਗੁਜਰਾਤ, ਬਿਹਾਰ, ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ, ਝਾਰਖੰਡ, ਕਰਨਾਟਕਾ, ਕੇਰਲਾ, ਉੜੀਸਾ, ਰਾਜਸਥਾਨ ਤੇ ਤਾਮਿਲਨਾਡੂ ਵਿਚ ਯੂਨੀਵਰਸਿਟੀਆਂ ਕੇਂਦਰੀ ਯੂਨੀਵਰਸਿਟੀ ਐਕਟ, 2009 ਤਹਿਤ ਸਥਾਪਿਤ ਹੋਣਗੀਆਂ। ਜਦਕਿ ਜੰਮੂ ਕਸ਼ਮੀਰ ਵਿਚ 2 ਯੂਨੀਵਰਸਿਟੀਆਂ ਸਥਾਪਤ ਕੀਤੀਆਂ ਜਾਣੀਆਂ ਹਨ।

Check Also

ਭਾਰਤ ਦੇ 11 ਸੂਬਿਆਂ ’ਚ ਲੋਕ ਸਭਾ ਦੇ ਤੀਜੇ ਪੜਾਅ ਦੀਆਂ ਵੋਟਾਂ ਭਲਕੇ ਮੰਗਲਵਾਰ ਨੂੰ

93 ਸੀਟਾਂ ’ਤੇ ਪੈਣਗੀਆਂ ਵੋਟਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਲੋਕ ਸਭਾ ਚੋਣਾਂ ਦੇ ਤੀਜੇ …