Breaking News
Home / ਪੰਜਾਬ / ਪੰਜਾਬ ਦੇ ਡੀ.ਜੀ.ਪੀ. ਸੁਰੇਸ਼ ਅਰੋੜਾ ਦੇ ਸੇਵਾਕਾਲ ਵਿਚ ਹੋਇਆ ਹੋਰ ਵਾਧਾ

ਪੰਜਾਬ ਦੇ ਡੀ.ਜੀ.ਪੀ. ਸੁਰੇਸ਼ ਅਰੋੜਾ ਦੇ ਸੇਵਾਕਾਲ ਵਿਚ ਹੋਇਆ ਹੋਰ ਵਾਧਾ

ਸੁਪਰੀਮ ਕੋਰਟ ਦਾ ਫੈਸਲਾ – ਡੀ.ਜੀ.ਪੀ. ਦੀਆਂ ਨਿਯੁਕਤੀਆਂ ‘ਚ ਯੂ.ਪੀ.ਐਸ.ਸੀ. ਦੀ ਭੂਮਿਕਾ ਬਣੀ ਰਹੇਗੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਡੀ.ਜੀ.ਪੀ. ਸੁਰੇਸ਼ ਅਰੋੜਾ ਦੇ ਸੇਵਾਕਾਲ ਵਿਚ ਮੁੜ ਤੋਂ ਵਾਧਾ ਕੀਤਾ ਗਿਆ ਹੈ। ਸਰਕਾਰ ਨੇ ਅਰੋੜਾ ਦੇ ਸੇਵਾਕਾਲ ਵਿਚ 8 ਮਹੀਨੇ ਦਾ ਵਾਧਾ ਕੀਤਾ ਹੈ। ਇਸ ਤੋਂ ਪਹਿਲਾਂ ਵੀ ਡੀ.ਜੀ.ਪੀ. ਨੇ 30 ਸਤੰਬਰ 2018 ਨੂੰ ਰਿਟਾਇਰ ਹੋਣਾ ਸੀ ਤੇ ਉਨ੍ਹਾਂ ਦੇ ਸੇਵਾਕਾਲ ‘ਚ ਵਾਧਾ ਕੀਤਾ ਗਿਆ ਸੀ।
ਇਸੇ ਦੌਰਾਨ ਡੀਜੀਪੀ ਦੀ ਨਿਯੁਕਤੀ ਮਾਮਲੇ ਵਿਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਡੀਜੀਪੀ ਦੀਆਂ ਨਿਯੁਕਤੀਆਂ ਦੇ ਹੁਕਮ ਵਿਚ ਫੇਰਬਦਲ ਕਰਨ ਵਾਲੇ ਪੰਜ ਸੂਬਿਆਂ ਦੀਆਂ ਸਰਕਾਰਾਂ ਵੱਲੋਂ ਦਾਇਰ ਕੀਤੀਆਂ ਪਟੀਸ਼ਨਾਂ ਨੂੰ ਖ਼ਾਰਜ ਕਰ ਦਿੱਤਾ ਹੈ। ਇਨ੍ਹਾਂ ਸੂਬਿਆਂ ਵਿਚ ਪੰਜਾਬ, ਹਰਿਆਣਾ, ਕੇਰਲ, ਪੱਛਮੀ ਬੰਗਾਲ ਅਤੇ ਬਿਹਾਰ ਸ਼ਾਮਲ ਹਨ। ਸੁਪਰੀਮ ਕੋਰਟ ਨੇ ਆਪਣੇ ਹੁਕਮ ਵਿਚ ਕਿਹਾ ਕਿ ਡੀਜੀਪੀ ਦੀਆਂ ਨਿਯੁਕਤੀਆਂ ‘ਚ ਯੂ.ਪੀ. ਐੱਸ.ਸੀ. ਦੀ ਭੂਮਿਕਾ ਬਣੀ ਰਹੇਗੀ।

Check Also

ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦੇ ਨਤੀਜੇ ਭਲਕੇ 23 ਨਵੰਬਰ ਨੂੰ

ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਵਿਚਾਲੇ ਚੋਣ ਮੁਕਾਬਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਚਾਰ ਵਿਧਾਨ …