Breaking News
Home / ਪੰਜਾਬ / ‘ਆਪ’ ਦੇ ਤੀਜੇ ਵਿਧਾਇਕ ਨੇ ਵੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

‘ਆਪ’ ਦੇ ਤੀਜੇ ਵਿਧਾਇਕ ਨੇ ਵੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

ਮਾਸਟਰ ਬਲਦੇਵ ਸਿੰਘ ਨੇ ਵੀ ਛੱਡੀ ਆਮ ਆਦਮੀ ਪਾਰਟੀ
ਚੰਡੀਗੜ੍ਹ/ਬਿਊਰੋ ਨਿਊਜ਼
ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮਾਸਟਰ ਬਲਦੇਵ ਪੰਜਾਬ ਦੇ ਤੀਜੇ ਅਜਿਹੇ ਵਿਧਾਇਕ ਹਨ, ਜਿਨ੍ਹਾਂ ਨੇ ‘ਆਪ’ ਤੋਂ ਅਸਤੀਫ਼ਾ ਦਿੱਤਾ ਹੈ। ਉਨ੍ਹਾਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਉੱਪਰ ਵੱਡਾ ਇਲਜ਼ਾਮ ਲਾਇਆ ਹੈ। ਉਨ੍ਹਾਂ ਨੇ ਕੇਜਰੀਵਾਲ ਨੂੰ ਚਿੱਠੀ ਵਿਚ ਲਿਖਿਆ, “ਪਾਰਟੀ ‘ਚ ਆਉਣ ਦਾ ਮਕਸਦ ਪੰਜਾਬ ਦੇ ਲੋਕਾਂ ਦੀ ਭਲਾਈ ਕਰਨਾ ਸੀ, ਪਰ ਪਾਰਟੀ ਆਪਣੇ ਵਿਚਾਰਾਂ ਤੋਂ ਭਟਕ ਚੁੱਕੀ ਹੈ।” ਜ਼ਿਕਰਯੋਗ ਹੈ ਕਿ ‘ਆਪ’ ਦਾ ਇਹ ਤੀਜਾ ਵੱਡਾ ਵਿਧਾਇਕ ਹੈ ਜਿਸ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਬਲਦੇਵ ਸਿੰਘ ਤੋਂ ਪਹਿਲਾ ਸੁਖਪਾਲ ਖਹਿਰਾ ਤੇ ਐਚ ਐਸ ਫੂਲਕਾ ਨੇ ਅਸਤੀਫਾ ਦਿੱਤਾ ਸੀ। ਸੁਖਪਾਲ ਖਹਿਰਾ ਨੇ ਆਪਣੀ ਵੱਖਰੀ ‘ਪੰਜਾਬੀ ਏਕਤਾ ਪਾਰਟੀ’ ਬਣਾ ਲਈ ਅਤੇ ਫੂਲਕਾ ਨੇ ਆਪਣਾ ‘ਸਿੱਖ ਸੇਵਕ ਸੰਗਠਨ’ ਬਣਾ ਲਿਆ ਸੀ।

Check Also

ਕਾਂਗਰਸ ਪਾਰਟੀ ਦੀ ਪੰਜਾਬ ਦੇ ਕਿਸਾਨ ਵੋਟਰਾਂ ’ਤੇ ਨਜ਼ਰ

ਰਾਜਾ ਵੜਿੰਗ ਨੇ ਲਾਲੜੂ ’ਚ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣ ਵਿਰੋਧੀ ’ਤੇ ਸਾਧਿਆ ਨਿਸ਼ਾਨਾ ਲਾਲੜੂ/ਬਿਊਰੋ ਨਿਊਜ਼ …