ਜ਼ੀਰਾ ਨੇ ਨਸ਼ਿਆਂ ਦੇ ਮਾਮਲੇ ‘ਚ ਆਪਣੀ ਹੀ ਸਰਕਾਰ ਨੂੰ ਲਿਆ ਸੀ ਨਿਸ਼ਾਨੇ ‘ਤੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਵਿਰੁੱਧ ਬਿਆਨਬਾਜ਼ੀ ਕਰਨ ਵਾਲੇ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਪਿਛਲੇ ਦਿਨੀਂ ਕੁਲਬੀਰ ਜ਼ੀਰਾ ਨੇ ਸਰਪੰਚਾਂ ਤੇ ਪੰਚਾਂ ਦੇ ਸਹੁੰ ਚੁੱਕ ਸਮਾਗਮ ਵਿਚ ਪੰਜਾਬ ਪੁਲਿਸ ਖ਼ਿਲਾਫ਼ ਆਪਣਾ ਗੁੱਸਾ ਜ਼ਾਹਰ ਕੀਤਾ ਸੀ ਅਤੇ ਪ੍ਰੋਗਰਾਮ ਦਾ ਬਾਈਕਾਟ ਕਰਕੇ ਪਾਰਟੀ ਦੀ ਕਿਰਕਰੀ ਵੀ ਕੀਤੀ ਸੀ। ਜ਼ੀਰਾ ਨੇ ਇਲਜ਼ਾਮ ਲਾਏ ਸਨ ਕਿ ਫ਼ਿਰੋਜ਼ਪੁਰ ਰੇਂਜ ਦੇ ਆਈ.ਜੀ. ਮੁਖਵਿੰਦਰ ਸਿੰਘ ਛੀਨਾ ਨਸ਼ਾ ਤਸਕਰਾਂ ਦੀ ਮਦਦ ਕਰਦੇ ਹਨ। ਪਾਰਟੀ ਨੇ ਆਪਣੇ ਵਿਧਾਇਕ ਵੱਲੋਂ ਲਾਏ ਇਲਜ਼ਾਮਾਂ ਦੀ ਜਾਂਚ ਕਰਨ ਦੀ ਬਜਾਏ ਉਸ ਨੂੰ ਹੀ ਮੁਅੱਤਲ ਕਰ ਦਿੱਤਾ।
Check Also
ਨਾਗੇਸ਼ਵਰ ਰਾਓ ਹੋਣਗੇ ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ
ਆਈਪੀਐਸ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ …