ਜਗਦੀਸ਼ ਟਾਈਟਲਰ ਦੇ ਪਹੁੰਚਣ ਕਾਰਨ ਅਕਾਲੀ ਲੀਡਰਾਂ ਨੂੰ ਆਇਆ ਗੁੱਸਾ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਆਗੂ ਸ਼ੀਲਾ ਦੀਕਸ਼ਤ ਨੇ ਅੱਜ ਦਿੱਲੀ ਕਾਂਗਰਸ ਦੀ ਕਮਾਨ ਸੰਭਾਲ ਲਈ ਹੈ। ਉਨ੍ਹਾਂ ਦੀ ਤਾਜਪੋਸ਼ੀ ਸਬੰਧੀ ਕਰਾਏ ਸਮਾਗਮ ਵਿਚ ਜਿੱਥੇ ਕਾਂਗਰਸ ਦੇ ਕਈ ਨੇਤਾ ਮੌਜੂਦ ਸਨ, ਉੱਥੇ ਹੀ ਇਸ ਦੌਰਾਨ 1984 ਸਿੱਖ ਕਤਲੇਆਮ ਦੇ ਆਰੋਪੀ ਜਗਦੀਸ਼ ਟਾਈਟਲਰ ਨੂੰ ਵੀ ਦੇਖਿਆ ਗਿਆ। ਇਸ ਸਮਾਗਮ ਵਿਚ ਟਾਈਟਲਰ ਦੀ ਮੌਜੂਦਗੀ ਬਾਰੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਗਾਂਧੀ ਪਰਿਵਾਰ ਨੇ ਜੋ ਕੁਝ ਪਹਿਲਾਂ ਕੀਤਾ ਹੈ, ਰਾਹੁਲ ਉਸੇ ਪਰੰਪਰਾ ਨੂੰ ਅੱਗੇ ਵਧਾ ਰਹੇ ਹਨ। ਇਸ ਸਬੰਧੀ ਮਨਜਿੰਦਰ ਸਿੰਘ ਸਿਰਸਾ ਨੇ ਦੋਸ਼ ਲਾਇਆ ਕਿ ਕਾਂਗਰਸ ਪਾਰਟੀ ਵਲੋਂ ਅਜਿਹਾ ਜਾਣ ਬੁੱਝ ਕੇ ਕੀਤਾ ਜਾ ਰਿਹਾ ਹੈ ਤਾਂ ਕਿ ਸਿੱਖ ਕਤਲੇਆਮ ਦੇ ਗਵਾਹਾਂ ਨੂੰ ਡਰਾਇਆ ਤੇ ਧਮਕਾਇਆ ਜਾ ਸਕੇ। ਦੂਜੇ ਪਾਸੇ ਜਗਦੀਸ਼ ਟਾਈਟਲਰ ਨੇ ਸਿੱਖ ਕਤਲੇਆਮ ਵਿਚ ਸ਼ਾਮਲ ਹੋਣ ਦੇ ਇਲਜ਼ਾਮਾਂ ਨੂੰ ਨਕਾਰਦਿਆਂ ਕਿਹਾ ਕਿ ਉਨ੍ਹਾਂ ਵਿਰੁੱਧ ਕੋਈ ਕੇਸ ਵੀ ਦਰਜ ਨਹੀਂ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਜ਼ਿੰਦਗੀ ਦੇ ਆਖਰੀ ਸਾਹਾਂ ਤੱਕ ਜੇਲ੍ਹ ਦੀ ਸਜ਼ਾ ਹੋਈ ਸੀ।
Check Also
ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ
ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …