ਅੰਮ੍ਰਿਤਸਰ : ਵਿਦੇਸ਼ਾਂ ਵਿੱਚ ਸਿੱਖਾਂ ‘ਤੇ ਹੁੰਦੇ ਨਸਲੀ ਹਮਲਿਆਂ ਨੂੰ ਰੋਕਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਧਰਮ ਤੇ ਸਿੱਖਾਂ ਬਾਰੇ ਜਾਣਕਾਰੀ ਦੇਣ ਲਈ ਕਈ ਭਾਸ਼ਾਵਾਂ ‘ਚ ਕਿਤਾਬਚੇ ਤਿਆਰ ਕਰਨ ਦਾ ਫੈਸਲਾ ਕੀਤਾ, ਜਿਸ ‘ਚ ਸਿੱਖ ਧਰਮ, ਅਤੇ ਹੋਰ ਧਰਮਾਂ ਨਾਲ ਤੁਲਨਾਤਮਕ ਜਾਣਕਾਰੀ ਹੋਵੇਗੀ। ਇਹ ਕਿਤਾਬਚੇ ਵੱਖ-ਵੱਖ ਦੇਸ਼ਾਂ ਦੇ ਸਫ਼ਾਰਤਖਾਨਿਆਂ ਨੂੰ ਸੌਂਪੇ ਜਾਣਗੇ। ਕਿਤਾਬਚਿਆਂ ਦਾ ਖਰੜਾ ਤਿਆਰ ਕਰਨ ਲਈ ਸ਼੍ਰੋਮਣੀ ਕਮੇਟੀ ਨੂੰ ਤਿੰਨ ਮੈਂਬਰੀ ਕਮੇਟੀ ਕਾਇਮ ਕੀਤੀ ਹੈ, ਜਿਸ ਵਿਚ ਸਿੱਖ ਵਿਦਵਾਨ ਪ੍ਰੋ. ਪ੍ਰਿਥੀਪਾਲ ਸਿੰਘ ਕਪੂਰ, ਪ੍ਰੋ.ਬਲਕਾਰ ਸਿੰਘ ਤੇ ਡਾ. ਬਲਵੰਤ ਸਿੰਘ ਢਿੱਲੋਂ ਨੂੰ ਸ਼ਾਮਲ ਕੀਤਾ ਗਿਆ ਹੈ। ਜਥੇਦਾਰ ਮੱਕੜ ਨੇ ਦੱਸਿਆ ਕਿ ਵਿਦਵਾਨਾਂ ਵੱਲੋਂ ਦਿੱਤੇ ਸੁਝਾਵਾਂ ਨੂੰ ਘੋਖਣ ਬਾਅਦ ਇਹ ਫੈਸਲਾ ਕੀਤਾ ਹੈ ਕਿ ਸਿੱਖ ਪਛਾਣ ਦੀ ઠਸਮੱਸਿਆ ਹੱਲ ਕਰਨ ਲਈ ਖਰੜਾ ਤਿਆਰ ਕੀਤਾ ਜਾਵੇਗਾ, ਜਿਸ ਨੂੰ ਵੱਖ-ਵੱਖ ਭਾਸ਼ਾਵਾਂ ‘ਚ ਛਾਪਿਆ ਜਾਵੇਗਾ।
Check Also
ਦਿਲਜੀਤ ਦੋਸਾਂਝ ਦੇ ਹੱਕ ’ਚ ਗਰਜੇ ਭਗਵੰਤ ਮਾਨ
ਕਿਹਾ : ਦਿਲਜੀਤ ਵਰਗੇ ਕਲਾਕਾਰਾਂ ਦਾ ਕਰਨਾ ਚਾਹੀਦੈ ਸਨਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …