ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ 1984 ਦੇ ਸਿੱਖ ਕਤਲੇਆਮ ਦੇ ਮਾਮਲੇ ‘ਚ ਉਨ੍ਹਾਂ ਨੇ ਜਗਦੀਸ਼ ਟਾਈਟਲਰ ਦਾ ਬਚਾਅ ਨਹੀਂ ਕੀਤਾ ਅਤੇ ਨਾ ਹੀ ਉਸ ਨੂੰ ਕਦੇ ਕਲੀਨ ਚਿੱਟ ਦਿੱਤੀ ਸੀ। ਇਹ ਕੰਮ ਜਾਂਚ ਏਜੰਸੀਆਂ ਦਾ ਹੈ ਤੇ ਫੈਸਲਾ ਅਦਾਲਤ ਨੇ ਲੈਣਾ ਹੈ। ਉਨ੍ਹਾਂ ਕਿਹਾ ਕਿ ਉਹ ਟਾਈਟਲਰ ਸਮੇਤ ਕਿਸੇ ਨੂੰ ਵੀ ਕਲੀਨ ਚਿੱਟ ਦੇਣ ਵਾਲੇ ਕੌਣ ਹੁੰਦੇ ਹਨ। ਨਿਊਯਾਰਕ ‘ਚ ਕਰੀਬ ਦੋ ਹਜ਼ਾਰ ਪੰਜਾਬੀਆਂ ਦੇ ਨਾਲ ਚਰਚਾ ਦੌਰਾਨ ਕੈਪਟਨ ਨੇ ਕਿਹਾ ਕਿ ਉਨ੍ਹਾਂ ਨੇ ਕਦੀ ਨਹੀਂ ਕਿਹਾ ਕਿ ਸਿੱਖਾਂ ਨੂੰ 1984 ਨੂੰ ਭੁੱਲ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਖੁਦ ਉਸ ਸਮੇਂ ਦੀਆਂ ਘਟਨਾਵਾਂ ‘ਤੇ ਰੋਸ ਪ੍ਰਗਟ ਕਰਦੇ ਹੋਏ ਸੰਸਦ ਤੇ ਪਾਰਟੀ ਤੋਂ ਅਸਤੀਫਾ ਦਿੱਤਾ ਸੀ। ਸਿੱਖ ਕਦੇ ਵੀ 1984 ਦੀਆਂ ਘਟਨਾਵਾਂ ਨੂੰ ਨਹੀਂ ਭੁੱਲ ਸਕਦੇ।
Check Also
ਫਿਲਮ ‘ਜਾਟ’ ਨੂੰ ਲੈ ਕੇ ਅਦਾਕਾਰ ਸੰਨੀ ਦਿਓਲ ਤੇ ਰਣਦੀਪ ਹੁੱਡਾ ਵਿਰੁੱਧ ਮਾਮਲਾ ਦਰਜ
ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਲੱਗਣ ਲੱਗੇ ਆਰੋਪ ਜਲੰਧਰ/ਬਿਊਰੋ ਨਿਊਜ਼ ਜਲੰਧਰ ਦੇ ਸਦਰ ਪੁਲਿਸ …