ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਉਹ 1984 ਸਿੱਖ ਕਤਲੇਆਮ ਕੇਸ ਵਿਚ ਦੋਸ਼ੀ ਪਾਏ ਗਏ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਦਾ ਵਿਰੋਧ ਕਰਨਗੇ। ਸਿਰਸਾ ਨੇ ਸੱਜਣ ਕੁਮਾਰ ਨੂੰ ਫ਼ੌਰੀ ਜ਼ਮਾਨਤ ਨਾ ਦੇਣ ਦੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਦੋਸ਼ੀ ਉੱਚੀ ਪਹੁੰਚ ਵਾਲਾ ਤੇ ਪ੍ਰਭਾਵਸ਼ਾਲੀ ਆਗੂ ਹੈ, ਜਿਸ ਨੇ 34 ਸਾਲ ਤੱਕ ਕਾਨੂੰਨ ਦਾ ਮਖੌਲ ਉਡਾਇਆ। ਸਿਰਸਾ ਨੇ ਕਿਹਾ ਕਮੇਟੀ 6 ਹਫ਼ਤਿਆਂ ਬਾਅਦ ਹੋਣ ਵਾਲੀ ਸੁਣਵਾਈ ਦੌਰਾਨ ਜ਼ਮਾਨਤ ਦੇਣ ਦਾ ਪੁਰਜ਼ੋਰ ਵਿਰੋਧ ਕਰੇਗੀ। ਉਨ੍ਹਾਂ ਕਿਹਾ ਕਿ ਸਿੱਖ ਜਥੇਬੰਦੀ ਯਕੀਨੀ ਬਣਾਏਗੀ ਕਿ ਸਿੱਖ ਕਤਲੇਆਮ ਨਾਲ ਜੁੜੇ ਹੋਰਨਾਂ ਕੇਸਾਂ ਵਿੱਚ ਦੋਸ਼ੀਆਂ ਨੂੰ ਸਖ਼ਤ ਸਜ਼ਾ ਮਿਲੇ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …