17.9 C
Toronto
Saturday, September 13, 2025
spot_img
Homeਭਾਰਤਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਪਟੀਸ਼ਨ 'ਤੇ ਸੀਬੀਆਈ ਨੂੰ ਨੋਟਿਸ

ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਪਟੀਸ਼ਨ ‘ਤੇ ਸੀਬੀਆਈ ਨੂੰ ਨੋਟਿਸ

ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ 1984 ਦੇ ਸਿੱਖ ਕਤਲੇਆਮ ਨਾਲ ਜੁੜੇ ਇਕ ਮਾਮਲੇ ਵਿੱਚ ਦੋਸ਼ੀ ਠਹਿਰਾਏ ਸੱਜਣ ਕੁਮਾਰ ਦੀ ਅਪੀਲ ਉਪਰ ਸੀਬੀਆਈ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੌਰਾਨ ਸਿਖਰਲੀ ਅਦਾਲਤ ਨੇ ਕੁਮਾਰ ਦੀ ਜ਼ਮਾਨਤ ਅਰਜ਼ੀ ‘ਤੇ ਫੌਰੀ ਸੁਣਵਾਈ ਦੀ ਮੰਗ ਰੱਦ ਕਰ ਦਿੱਤੀ। ਸੁਪਰੀਮ ਕੋਰਟ ਨੇ ਕਿਹਾ ਕਿ ਉਹ ਅਰਜ਼ੀ ‘ਤੇ ਸੁਣਵਾਈ ਛੇ ਹਫ਼ਤਿਆਂ ਮਗਰੋਂ ਕਰੇਗੀ। ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨੇ ਦਿੱਲੀ ਹਾਈਕੋਰਟ ਵੱਲੋਂ ਸੁਣਾਏ ਤਾਉਮਰ ਕੈਦ ਦੀ ਸਜ਼ਾ ਦੇ ਫੈਸਲੇ ਨੂੰ ਸਿਖਰਲੀ ਅਦਾਲਤ ਵਿੱਚ ਚੁਣੌਤੀ ਦਿੱਤੀ ਹੈ। ਚੀਫ਼ ਜਸਟਿਸ ਰੰਜਨ ਗੋਗੋਈ, ਜਸਟਿਸ ਅਸ਼ੋਕ ਭੂਸ਼ਨ ਤੇ ਐਸ.ਕੇ.ਕੌਲ ਦੇ ਬੈਂਚ ਨੇ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਲਈ ਵੀ ਕੇਂਦਰੀ ਜਾਂਚ ਏਜੰਸੀ ਨੂੰ ਨੋਟਿਸ ਭੇਜਿਆ ਹੈ। ਕੁਮਾਰ (73) ਨੇ ਦਿੱਲੀ ਹਾਈ ਕੋਰਟ ਦੇ 17 ਦਸੰਬਰ ਦੇ ਫੈਸਲੇ ਮਗਰੋਂ ਲੰਘੀ 31 ਦਸੰਬਰ ਨੂੰ ਕੜਕੜਡੂਮਾ ਅਦਾਲਤ ਮੂਹਰੇ ਸਮਰਪਣ ਕਰ ਦਿੱਤਾ ਸੀ। ਕੁਮਾਰ ਨੂੰ ਜਿਸ ਮਾਮਲੇ ਵਿੱਚ ਸਜ਼ਾ ਸੁਣਾਈ ਗਈ ਸੀ, ਉਹ ਇੰਦਰਾ ਗਾਂਧੀ ਦੇ ਕਤਲ ਮਗਰੋਂ ਹੋਏ ਸਿੱਖ ਵਿਰੋਧੀ ਕਤਲੇਆਮ ਨਾਲ ਸਬੰਧਤ ਸੀ। ਕੁਮਾਰ ਨੂੰ ਸਿੱਖ ਕਤਲੇਆਮ ਦੌਰਾਨ 1-2 ਨਵੰਬਰ 1984 ਨੂੰ ਦਿੱਲੀ ਕੈਂਟ ਇਲਾਕੇ ਦੇ ਪਾਰਟ-1 ਵਿੱਚ 5 ਸਿੱਖਾਂ ਦੇ ਕਤਲ ਤੇ ਗੁਰਦੁਆਰੇ ਦੀ ਸਾੜ ਫੂਕ ਦੇ ਮਾਮਲੇ ਵਿੱਚ ਦੋਸ਼ੀ ਦੱਸਦਿਆਂ ਕੁਦਰਤੀ ਮੌਤ ਤੱਕ ਜੇਲ੍ਹ ਵਿੱਚ ਰਹਿਣ ਦੀ ਸਜ਼ਾ ਸੁਣਾਈ ਗਈ ਸੀ। ਸੱਜਣ ਕੁਮਾਰ ਅੱਜਕੱਲ੍ਹ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ।

RELATED ARTICLES
POPULAR POSTS