ਅੰਮ੍ਰਿਤਸਰ/ਬਿਊਰੋ ਨਿਊਜ਼ : ਬੀਤੇ ਦਿਨੀ ਸਾਹਮਣੇ ਆਏ ਅਨਾਜ ਘੁਟਾਲੇ ਤੋਂ ਬਾਅਦ ਹੋਏ ਕਈ ਖੁਲਾਸਿਆਂ ਤੋਂ ਲੱਗਦਾ ਹੈ ਕਿ ਕਿਸਾਨਾਂ ਦੀਆਂ ਖੁਦਕੁਸ਼ੀਆਂ ਲਈ ਖੁਰਾਕ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਹੀ ਜ਼ਿੰਮੇਵਾਰ ਹਨ।” ਇਹ ਦੋਸ਼ ਕਾਂਗਰਸ ਦੇ ਜਨਰਲ ਸਕੱਤਰ ਹਰਮਿੰਦਰ ਸਿੰਘ ਗਿੱਲ ਨੇ ਲਾਏ ਹਨ। ਕੈਪਟਨ ਅਮਰਿੰਦਰ ਸਿੰਘ ਨਾਲ ਵਿਦੇਸ਼ ਦੌਰੇ ਤੋਂ ਵਾਪਸ ਪਰਤੇ ਗਿੱਲ ਨੇ ਕਿਹਾ ਕਿ ਕੈਰੋਂ ਆਪਣੇ ਚਹੇਤਿਆਂ ਨੂੰ ਲਾਭ ਪਹੁੰਚਾਉਣ ਲਈ ਕਿਸਾਨਾਂ ਅੱਖੋਂ-ਪਰੋਖੇ ਕਰ ਰਹੇ ਹਨ। ਗਿੱਲ ਨੇ ਇੱਕ ਹੋਰ ਦੋਸ਼ ਲਾਉਂਦਿਆਂ ਕਿਹਾ ਕਿ ਕੈਰੋਂ ਦੀ ਅਗਵਾਈ ਹੇਠ ਅਨਾਜ ਮਾਫੀਆ ਕੰਮ ਕਰ ਰਿਹਾ ਹੈ ਜਿਸ ਨੇ ਪੱਟੀ ਤੋਂ ਇਲਾਵਾ ਕਈ ਹੋਰ ਟਰੱਕ ਯੂਨੀਅਨਾਂ ‘ਤੇ ਕਬਜ਼ਾ ਕੀਤਾ ਹੋਇਆ ਹੈ। ਉਨ੍ਹਾਂ ਵੱਲੋਂ ਹੀ ਅਰਬਾਂ ਰੁਪਏ ਦਾ ਅਨਾਜ ਖੁਰਦ-ਬੁਰਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕੀ ਕੈਰੋਂ ਨੇ ਆਪਣੇ ਸਿਆਸੀ ਸਲਾਹਕਾਰ ਗੁਰਮੁੱਖ ਸਿੰਘ ਘੁੱਲਾ ਨੂੰ ਅੰਮ੍ਰਿਤਸਰ, ਗੁਰਦਾਸਪੁਰ ਤੇ ਤਰਨ ਤਾਰਨ ਦੀਆਂ 144 ਮੰਡੀਆਂ ਵਿੱਚੋਂ ਕਣਕ ਦੀ ਚੁਕਾਈ ਤੇ ਢੁਆਈ ਦਾ ਠੇਕਾ ਦਿੱਤਾ ਹੈ ਪਰ ਹੈਰਾਨੀ ਦੀ ਗੱਲ ਇਹ ਹੈ ਕਿ ਘੁੱਲਾ ਦੇ ਨਾਮ ‘ਤੇ ਇੱਕ ਵੀ ਟਰੱਕ ਨਹੀਂ।
Check Also
ਸ੍ਰੀ ਅਕਾਲ ਤਖਤ ਸਾਹਿਬ ’ਤੇ ਦੋ ਦਸੰਬਰ ਨੂੰ ਹੋਣ ਵਾਲੀ ਇਕੱਤਰਤਾ ਤੋਂ ਪਹਿਲਾਂ ਬੋਲੇ ਐਡਵੋਕੇਟ ਧਾਮੀ
ਕਿਹਾ : ਫੈਸਲੇ ਤੋਂ ਪਹਿਲਾਂ ਸਿੰਘ ਸਾਹਿਬਾਨਾਂ ਨੂੰ ਨਾ ਦਿੱਤੀਆਂ ਜਾਣ ਨਸੀਹਤਾਂ ਅੰਮਿ੍ਰਤਸਰ/ਬਿਊਰੋ ਨਿਊਜ਼ : …