0.9 C
Toronto
Thursday, November 27, 2025
spot_img
Homeਪੰਜਾਬਆਮ ਆਦਮੀ ਪਾਰਟੀ ਕੋਲੋਂ ਵਿਰੋਧੀ ਧਿਰ ਦਾ ਅਹੁਦਾ ਖੁੱਸਣ ਦਾ ਖਤਰਾ ਟਲਿਆ

ਆਮ ਆਦਮੀ ਪਾਰਟੀ ਕੋਲੋਂ ਵਿਰੋਧੀ ਧਿਰ ਦਾ ਅਹੁਦਾ ਖੁੱਸਣ ਦਾ ਖਤਰਾ ਟਲਿਆ

ਪੰਜ ਬਾਗੀ ਵਿਧਾਇਕਾਂ ਨੇ ਅਸਤੀਫਾ ਦੇਣ ਤੋਂ ਕੀਤਾ ਇਨਕਾਰ
ਚੰਡੀਗੜ੍ਹ/ਬਿਊਰੋ ਨਿਊਜ਼
ਐਚ ਐਸ ਫੂਲਕਾ, ਸੁਖਪਾਲ ਖਹਿਰਾ ਅਤੇ ਮਾਸਟਰ ਬਲਦੇਵ ਸਿੰਘ ਵਲੋਂ ‘ਆਪ’ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਤੋਂ ਬਾਅਦ ਪਾਰਟੀ ਕੋਲੋਂ ਵਿਰੋਧੀ ਧਿਰ ਦਾ ਅਹੁਦਾ ਖੁੱਸਦਾ ਦਿਸ ਰਿਹਾ ਸੀ। ਪਰ ਹੁਣ ਪਾਰਟੀ ਦੇ ਪੰਜ ਹੋਰ ਬਾਗੀ ਵਿਧਾਇਕਾਂ ਨੇ ਅਸਤੀਫੇ ਦੇਣ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਪਾਰਟੀ ਕੋਲੋਂ ਵਿਰੋਧੀ ਧਿਰ ਦਾ ਅਹੁਦਾ ਖੁੱਸਣ ਦਾ ਖਤਰਾ ਵੀ ਟਲ ਗਿਆ ਹੈ। ਖਰੜ ਤੋਂ ਵਿਧਾਇਕ ਕੰਵਰ ਸੰਧੂ, ਮਾਨਸਾ ਤੋਂ ਨਾਜ਼ਰ ਸਿੰਘ ਮਾਨਸ਼ਾਹੀਆ, ਮੌੜ ਤੋਂ ਜਗਦੇਵ ਸਿੰਘ ਕਮਾਲੂ, ਭਦੌੜ ਤੋਂ ਪਿਰਮਲ ਸਿੰਘ ਧੌਲਾ ਅਤੇ ਰਾਏਕੋਟ ਤੋਂ ਵਿਧਾਇਕ ਜਗਤਾਰ ਸਿੰਘ ਨੇ ਕਿਹਾ ਕਿ ਉਹ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਨਹੀਂ ਦੇਣਗੇ ਅਤੇ ਆਪੋ-ਆਪਣੇ ਹਲਕਿਆਂ ਜ਼ਿੰਮੇਵਾਰੀ ਨਾਲ ਕੰਮ ਕਰਨਗੇ। ਇਨ੍ਹਾਂ ਵਿਧਾਇਕਾਂ ਦਾ ਕਹਿਣਾ ਸੀ ਕਿ ਉਹ ਪੰਜਾਬ ਦੇ ਹਿੱਤਾਂ ਦੀ ਗੱਲ ਕਰਨ ਵਾਲੀਆਂ ਪਾਰਟੀਆਂ ਦਾ ਸਾਥ ਦੇਣਗੇ।

RELATED ARTICLES
POPULAR POSTS