28 C
Toronto
Thursday, August 13, 2026
spot_img
Homeਪੰਜਾਬਅਕਾਲੀ ਦਲ ਦੇ ਤਿੰਨ ਕੌਂਸਲਰ ਕਾਂਗਰਸ ਪਾਰਟੀ 'ਚ ਸ਼ਾਮਲ

ਅਕਾਲੀ ਦਲ ਦੇ ਤਿੰਨ ਕੌਂਸਲਰ ਕਾਂਗਰਸ ਪਾਰਟੀ ‘ਚ ਸ਼ਾਮਲ

ਅਕਾਲੀ ਦਲ ਦੇ ਤਿੰਨ ਕੌਂਸਲਰ ਕਾਂਗਰਸ ਪਾਰਟੀ ‘ਚ ਸ਼ਾਮਲਮਨਪ੍ਰੀਤ ਬਾਦਲ ਨੇ ਬਣਦਾ ਸਨਮਾਨ ਦਿਵਾਉਣ ਦਾ ਦਿੱਤਾ ਭਰੋਸਾ
ਬਠਿੰਡਾ/ਬਿਊਰੋ ਨਿਊਜ਼
ਬਠਿੰਡਾ ਵਿਚ ਅਕਾਲੀ ਦਲ ਤੋਂ ਨਰਾਜ਼ ਤਿੰਨ ਅਕਾਲੀ ਕੌਂਸਲਰਾਂ ਨੇ ਕਾਂਗਰਸ ‘ਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਇਨ੍ਹਾਂ ਕੌਂਸਲਰਾਂ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਹਾਜ਼ਰੀ ਵਿਚ ਕਾਂਗਰਸ ‘ਚ ਸ਼ਮੂਲੀਅਤ ਕੀਤੀ। ਮਨਪ੍ਰੀਤ ਬਾਦਲ ਨੇ ਇਨ੍ਹਾਂ ਕੌਂਸਲਰਾਂ ਨੂੰ ਪਾਰਟੀ ਵਿਚ ਬਣਦਾ ਸਨਮਾਨ ਦਿਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਮਨਪ੍ਰੀਤ ਬਾਦਲ ਨੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਮਾਮਲੇ ਸਬੰਧੀ ਕਿਹਾ ਕਿ ਜ਼ੀਰਾ ਨੂੰ ਨਸ਼ੇ ਸਬੰਧੀ ਢੁਕਵੇਂ ਪਲੇਟਫ਼ਾਰਮ ‘ਤੇ ਮੁੱਦਾ ਚੁੱਕਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਦਿਲ ਵੱਡਾ ਹੈ, ਜੇ ਵਿਧਾਇਕ ਜ਼ੀਰਾ ਮੁਆਫ਼ੀ ਮੰਗ ਲੈਂਦੇ ਹਨ ਤਾਂ ਪਾਰਟੀ ਉਨ੍ਹਾਂ ਨੂੰ ਮੁਆਫ਼ ਕਰ ਦੇਵੇਗੀ।
ਉਧਰ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਨ੍ਹਾਂ ਕੌਂਸਲਰਾਂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ‘ਤੇ ਕਿਹਾ ਕਿ ਪਾਰਟੀਆਂ ਵਿੱਚ ਛੋਟੇ ਮੋਟੇ ਲੋਕ ਆਉਂਦੇ ਜਾਂਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਹਕੀਕਤ ਸਾਹਮਣੇ ਆ ਜਾਵੇਗੀ।

RELATED ARTICLES
POPULAR POSTS